ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ਵਿੱਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਪਨਵੇਲ ਪੁਲਿਸ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿੱਚ ਬਾਲੀਵੁੱਡ ਸੁਪਰਸਟਾਰ ਦੀ ਹੱਤਿਆ ਦੀ ਸਾਜ਼ਿਸ਼ ਦੇ ਵੇਰਵੇ ਦਿੱਤੇ ਗਏ ਹਨ। ਪਿਛਲੇ ਹਫਤੇ ਪਨਵੇਲ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤੀ ਗਈ 350 ਪੰਨਿਆਂ ਦੀ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਤਰਜ਼ ‘ਤੇ ਘਟਨਾ ਦੀ ਯੋਜਨਾ ਬਣਾਈ ਗਈ ਸੀ। ਹੁਣ ਪੁਲਿਸ ਨੇ ਇੱਕ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿੱਚ ਸਲਮਾਨ ਖਾਨ ਨੂੰ ਮਾਰਨ ਦੀ ਯੋਜਨਾ ਬਾਰੇ ਸਾਰੀ ਜਾਣਕਾਰੀ ਦਾ ਖੁਲਾਸਾ ਕੀਤਾ ਗਿਆ ਹੈ।

Salman Khan house firing
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰਜਸ਼ੀਟ ਦੇ ਅਨੁਸਾਰ ਸਲਮਾਨ ਖਾਨ ਨੂੰ ਮਾਰਨ ਲਈ 25 ਲੱਖ ਰੁਪਏ ਦੀ ਸੁਪਾਰੀ ਦਿੱਤੀ ਗਈ ਸੀ। ਮੁਲਜ਼ਮ ਪਾਕਿਸਤਾਨ ਤੋਂ ਆਧੁਨਿਕ ਹਥਿਆਰ AK 47, AK 92 ਤੇ M 16 ਦੇ ਨਾਲ-ਨਾਲ ਹੋਰ ਹਥਿਆਰ ਵੀ ਖਰੀਦਣ ਦੀ ਤਿਆਰੀ ਵਿੱਚ ਸੀ। ਇਨ੍ਹਾਂ ਹਥਿਆਰਾਂ ਦੀ ਵਰਤੋਂ ਕਰ ਕੇ ਮੁਲਜ਼ਮ ਸਲਮਾਨ ਖਾਨ ਨੂੰ ਮਾਰਨਾ ਚਾਹੁੰਦੇ ਸਨ। ਪੁਲਿਸ ਨੇ ਦੱਸਿਆ ਕਿ ਚਾਰਜਸ਼ੀਟ ਵਿੱਚ ਦੱਸਿਆ ਕਿ ਸਲਮਾਨ ਖਾਨ ਨੂੰ ਮਾਰਨ ਦੀ ਯੋਜਨਾ ਅਗਸਤ 2023 ਤੇ ਅਪ੍ਰੈਲ 2024 ਦੇ ਵਿਚਾਲੇ ਰਚੀ ਗਈ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਕਰੀਬ 60 ਤੋਂ 70 ਲੋਕ ਸਲਮਾਨ ਖਾਨ ਦੀ ਹਰ ਮੂਵਮੈਂਟ ਦੀ ਖਬਰ ਰੱਖ ਰਹੇ ਸਨ। ਜਾਂਚ ਵਿੱਚ ਪੁਲਿਸ ਨੂੰ ਪਤਾ ਚੱਲਿਆ ਹੈ ਕਿ ਇਹ ਸਾਰੇ ਮੁੰਬਈ ਵਿੱਚ ਸਲਮਾਨ ਦੇ ਘਰ, ਉਸਦੇ ਪਨਵੇਲ ਫਾਰਮ ਹਾਊਸ ਤੇ ਗੋਰੇਗਾਂਵ ਫਿਲਮ ਸਿਟੀ ਵਿੱਚ ਸਲਮਾਨ ਦੀ ਹਰ ਮੂਵਮੈਂਟ ਦੀ ਖਬਰ ਰੱਖ ਰਹੇ ਸਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ 14 ਅਪ੍ਰੈਲ ਨੂੰ ਵੀ ਸਲਮਾਨ ਖਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਸਵੇਰੇ 5 ਵਜੇ ਫਾਇਰਿੰਗ ਕੀਤੀ ਗਈ ਸੀ। ਦੋ ਬਾਈਕ ਤੋਂ ਆਏ ਹਮਲਾਵਰਾਂ ਨੇ 5 ਰਾਊਂਡ ਫਾਇਰ ਕੀਤੇ ਸਨ। ਫਾਇਰਿੰਗ ਦੇ ਸਮੇਂ ਸਲਮਾਨ ਆਪਣੇ ਘਰ ਵਿੱਚ ਹੀ ਸਨ। ਘਟਨਾ ਦੇ ਬਾਅਦ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: