suhana khan birthday : ਸ਼ਾਹਰੁਖ ਖਾਨ ਅਤੇ ਗੌਰੀ ਖਾਨ ਦੀ ਬੇਟੀ ਸੁਹਾਨਾ ਖਾਨ ਅੱਜ ਆਪਣਾ 22ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ‘ਤੇ ਹਰ ਕੋਈ ਉਸ ਨੂੰ ਵਧਾਈ ਦੇ ਰਿਹਾ ਹੈ। ਉਨ੍ਹਾਂ ਦੀ ਮਾਂ ਗੌਰੀ ਖਾਨ ਨੇ ਇੰਸਟਾਗ੍ਰਾਮ ‘ਤੇ ਇਕ ਫੋਟੋ ਪੋਸਟ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸੁਹਾਨਾ ਖਾਨ ਇਨ੍ਹੀਂ ਦਿਨੀਂ ਜ਼ੋਇਆ ਅਖਤਰ ਦੀ ਆਉਣ ਵਾਲੀ ਫਿਲਮ ‘ਦਿ ਆਰਚੀਜ਼’ ਨੂੰ ਲੈ ਕੇ ਚਰਚਾ ‘ਚ ਹੈ। ਉਨ੍ਹਾਂ ਦੀ ਫਿਲਮ ਨਾਲ ਜੁੜੀਆਂ ਕਈ ਗੱਲਾਂ ਅੱਜ ਤੱਕ ਲੋਕ ਨਹੀਂ ਜਾਣਦੇ ਹਨ।

ਸੁਹਾਨਾ ਖਾਨ ਦਾ ਜਨਮ 22 ਮਈ 2000 ਨੂੰ ਹੋਇਆ ਸੀ। ਉਹ ਅੱਜ 22 ਸਾਲ ਦੀ ਹੋ ਗਈ ਹੈ।

ਸੁਹਾਨਾ ਖਾਨ ਦੇ ਖੂਬਸੂਰਤ ਲੁੱਕ ਦੀ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਹੋ ਰਹੀ ਹੈ। ਉਨ੍ਹਾਂ ਦੇ ਲੁੱਕ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਸੁਹਾਨਾ ਖਾਨ ਹਮੇਸ਼ਾ ਆਪਣੇ ਫੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਫੈਸ਼ਨ ਦੇ ਮਾਮਲੇ ‘ਚ ਉਹ ਵੱਡੇ ਸਿਤਾਰਿਆਂ ਨਾਲ ਮੁਕਾਬਲਾ ਕਰਦੀ ਹੈ।

ਸੁਹਾਨਾ ਖਾਨ ਅਕਸਰ ਆਪਣੇ ਇੰਸਟਾਗ੍ਰਾਮ ‘ਤੇ ਆਪਣੀਆਂ ਬੋਲਡ ਅਤੇ ਕਿਊਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਸੁਹਾਨਾ ਖਾਨ ਆਪਣੇ ਲੁੱਕ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਵਾਰ ਟ੍ਰੋਲ ਹੋ ਚੁੱਕੀ ਹੈ।

ਸੁਹਾਨਾ ਖਾਨ ਖਾਨ ਦੇ ਦੋ ਭਰਾ ਹਨ। ਇੱਕ ਦਾ ਨਾਮ ਆਰੀਅਨ ਖਾਨ ਅਤੇ ਦੂਜੇ ਦਾ ਨਾਮ ਅਬਰਾਮ ਖਾਨ ਹੈ।

ਜਿਵੇਂ ਕਿ ਤੁਸੀਂ ਜਾਣਦੇ ਹੀ ਹੋਵੋਗੇ ਕਿ ਸੁਹਾਨਾ ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖਾਨ ਦੀ ਬੇਟੀ ਹੈ। ਸੁਹਾਨਾ ਦੇ ਜਨਮਦਿਨ ਦੇ ਮੌਕੇ ‘ਤੇ ਸ਼ਾਹਰੁਖ ਨੇ ਆਪਣੀ ਬੇਟੀ ਨੂੰ ਬਹੁਤ ਹੀ ਪਿਆਰੇ ਅੰਦਾਜ਼ ‘ਚ ਸ਼ੁਭਕਾਮਨਾਵਾਂ ਦਿੱਤੀਆਂ।