Carry On Jatta3 100crore club: ਬਾਕੀ ਇੰਡਸਟਰੀ ਦੀਆਂ ਫਿਲਮਾਂ ਬਾਲੀਵੁੱਡ ਨੂੰ ਪਿੱਛੇ ਛੱਡ ਰਹੀਆਂ ਹਨ। ਹਾਲ ਹੀ ‘ਚ ਪੰਜਾਬੀ ਫਿਲਮ ‘ਕੈਰੀ ਆਨ ਜੱਟਾ 3’ ਰਿਲੀਜ਼ ਹੋਈ ਹੈ। ਇਸ ਫਿਲਮ ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ ਹੈ। ਇਸ ਪੰਜਾਬੀ ਫ਼ਿਲਮ ਨੂੰ ਲੋਕਾਂ ਨੇ ਖੁੱਲ੍ਹੇ ਦਿਲ ਨਾਲ ਪਿਆਰ ਦਿੱਤਾ ਹੈ। ਜਿਸ ਤੋਂ ਬਾਅਦ ਇਹ 100 ਕਰੋੜ ਦੇ ਕਲੱਬ ‘ਚ ਸ਼ਾਮਲ ਹੋ ਗਿਆ ਹੈ।
ਜੀ ਹਾਂ, ਕੈਰੀ ਆਨ ਜੱਟਾ 3 ਪਹਿਲੀ ਪੰਜਾਬੀ ਫ਼ਿਲਮ ਹੈ ਜੋ 100 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋਈ ਹੈ। ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਦੀ ਫਿਲਮ ਨੇ ਇਤਿਹਾਸ ਰਚ ਦਿੱਤਾ ਹੈ। ਟਰੇਡ ਐਨਾਲਿਸਟ ਤਰਣ ਆਦਰਸ਼ ਨੇ ‘ਕੈਰੀ ਆਨ ਜੱਟਾ 3’ ਦੇ ਬਾਕਸ ਆਫਿਸ ਕਲੈਕਸ਼ਨ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ- ‘ਕੈਰੀ ਆਨ ਜੱਟਾ’ 3 ਨੇ ਇਤਿਹਾਸ ਰਚ ਦਿੱਤਾ ਹੈ। ਫਿਲਮ ਨੇ ਦੁਨੀਆ ਭਰ ਦੇ ਬਾਕਸ ਆਫਿਸ ‘ਤੇ ਇੱਕ ਬੈਂਚਮਾਰਕ ਸਥਾਪਤ ਕੀਤਾ ਹੈ। ਫਿਲਮ ਨੇ 100 ਕਰੋੜ ਦੀ ਕਮਾਈ ਕੀਤੀ ਹੈ। ਕੈਰੀ ਆਨ ਜੱਟਾ ਸੀਰੀਜ਼ ਦੀ ਇਹ ਤੀਜੀ ਫਿਲਮ ਹੈ। ਫਿਲਮ ਦਾ ਪਹਿਲਾ ਭਾਗ ਸਾਲ 2012 ਵਿੱਚ ਆਇਆ ਸੀ। ਦੂਜੀ 2018 ਵਿੱਚ ਰਿਲੀਜ਼ ਹੋਈ ਸੀ ਅਤੇ ਹੁਣ ਤੀਜੀ 29 ਜੂਨ ਨੂੰ ਰਿਲੀਜ਼ ਹੋਈ ਹੈ।
ਫਿਲਮ ਨੂੰ ਰਿਲੀਜ਼ ਹੋਏ ਇੱਕ ਮਹੀਨਾ ਹੋਣ ਵਾਲਾ ਹੈ ਅਤੇ ਇਹ 100 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋ ਗਈ ਹੈ। ਗਿੱਪੀ ਅਤੇ ਸੋਨਮ ਦੀ ਜੋੜੀ ਤੋਂ ਲੋਕ ਕਾਫੀ ਪ੍ਰਭਾਵਿਤ ਹਨ। ਫਿਲਮ ‘ਚ ਗਿੱਪੀ ਅਤੇ ਸੋਨਮ ਤੋਂ ਇਲਾਵਾ ਕਵਿਤਾ ਕੌਸ਼ਿਕ, ਗੁਰਪ੍ਰੀਤ ਘੁੱਗੀ, ਜਸਵਿੰਦਪ ਭੱਲਾ, ਕਰਮਜੀਤ ਅਨਮੋਲ ਨਜ਼ਰ ਆਏ ਹਨ।