ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ਨੂੰ ਲੈ ਕੇ ਹੁਣ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਉਨ੍ਹਾਂ ਨੂੰ ਮਿਲਣ ਪਹੁੰਚੇ। ਇਹ ਮੁਲਾਕਾਤ ਸਲਮਾਨ ਖਾਨ ਦੇ ਘਰ ‘ਤੇ ਹੋਈ। ਸਲਮਾਨ ਨੂੰ ਪਹਿਲਾਂ ਵੀ ਕਈ ਵਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ ਗਈ ਹੈ। ਇਸ ਮਾਮਲੇ ‘ਤੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਜਾਂਚ ਤੋਂ ਬਾਅਦ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਬਿਹਾਰ ਦੇ ਚੰਪਾਰਣ ਜ਼ਿਲ੍ਹੇ ਤੋਂ ਹਨ। ਉਨ੍ਹਾਂ ਦਾ ਨਾਂ ਸਾਗਰ ਤੇ ਵਿੱਕੀ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਦੋਵਾਂ ਤੋਂ ਪੁਛਗਿਛ ਕਰ ਰਹੀ ਹੈ। ਸਲਮਾਨ ਖਾਨ ਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨਾਲ ਮੁਲਾਕਾਤ ਦੇ ਬਾਅਦ ਸੀਐੱਮ ਏਕਨਾਥ ਸ਼ਿੰਦੇ ਨੇ ਬਿਆਨ ਦਿੰਦੇ ਹੋਏ ਕਿਹਾ ਮੈਂ ਸਲਮਾਨ ਖਾਨ ਨਾਲ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਨਾਲ ਹੈ। ਮੈਂ ਪੁਲਿਸ ਟੀਮ ਨੂੰ ਇਸ ‘ਤੇ ਤਤਕਾਲ ਕਾਰਵਾਈ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ ਤੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਰਣਦੀਪ ਸੂਰਜੇਵਾਲਾ ਦੇ ਚੋਣ ਪ੍ਰਚਾਰ ‘ਤੇ EC ਨੇ ਲਗਾਈ ਰੋਕ, ਹੇਮਾ ਮਾਲਿਨੀ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ
ਸੀਐੱਮ ਸ਼ਿੰਦੇ ਨੇ ਕਿਹਾ ਕਿ ਇਹ ਮਹਾਰਾਸ਼ਟਰ ਹੈ, ਇਥੇ ਕੋਈ ਗੈਂਗ ਨਹੀਂ ਬਚਿਆ ਹੈ। ਅਸੀਂ ਸਾਰੇ ਗੈਂਗਾਂ ਨੂੰ ਉਖਾੜ ਸੁੱਟਾਂਗੇ। ਅਸੀਂ ਇਥੇ ਗੁੰਡਾਗਰਦੀ ਨਹੀਂ ਚੱਲਣ ਦੇਵਾਂਗੇ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਜੋ ਇਸ ਵਿਚ ਸ਼ਾਮਲ ਪਾਇਆ ਗਿਆ ਉਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮੈਂ ਪੁਲਿਸ ਕਮਿਸ਼ਨਰ ਨੂੰ ਸਲਮਾਨ ਖਾਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਦਾ ਵੀ ਨਿਰਦੇਸ਼ ਦਿੱਤਾ ਹੈ।