ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸੰਸਕਾਰ 29 ਜੁਲਾਈ ਨੂੰ ਦੁਪਹਿਰ 12 ਵਜੇ ਲੁਧਿਆਣਾ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਦਿੱਤੀ। ਸੁਰਿੰਦਰ ਛਿੰਦਾ ਦਾ ਦੂਜਾ ਪੁੱਤਰ ਸਿਮਰਨ ਛਿੰਦਾ ਵੀਰਵਾਰ ਨੂੰ ਦੁਪਹਿਰ 1 ਵਜੇ ਕੈਨੇਡਾ ਤੋਂ ਲੁਧਿਆਣਾ ਪਰਤਿਆ। ਸੁਰਿੰਦਰ ਛਿੰਦਾ ਦੀ ਧੀ ਸ਼ੁੱਕਰਵਾਰ ਸ਼ਾਮ ਤੱਕ ਕੈਨੇਡਾ ਤੋਂ ਲੁਧਿਆਣਾ ਪਰਤੇਗੀ। ਇਸ ਦੇ ਮੱਦੇਨਜ਼ਰ ਅੰਤਿਮ ਸੰਸਕਾਰ ਦੀ ਤਰੀਕ ਤੈਅ ਕੀਤੀ ਗਈ।
ਸਿਮਰਨ ਛਿੰਦਾ ਦੇ ਘਰ ਆਉਂਦੇ ਹੀ ਮਨਿੰਦਰ ਦੇ ਗਲੇ ਲਗ ਰੋਇਆ। ਆਪਣੇ ਪਿਤਾ ਨੂੰ ਯਾਦ ਕਰਕੇ ਦੋਵੇਂ ਹੰਝੂ ਵਹਾਉਣ ਲੱਗੇ। ਉੱਥੇ ਮੌਜੂਦ ਲੋਕਾਂ ਨੇ ਦੋਹਾਂ ਭਰਾਵਾਂ ਨੂੰ ਦਿਲਾਸਾ ਦਿੱਤਾ। ਪੰਜਾਬੀ ਫਿਲਮ ਇੰਡਸਟਰੀ ਦੇ ਇਸ ਮਹਾਨ ਕਲਾਕਾਰ ਦੇ ਦਿਹਾਂਤ ਤੋਂ ਬਾਅਦ ਬੁੱਧਵਾਰ ਤੋਂ ਹੀ ਉਨ੍ਹਾਂ ਦੇ ਘਰ ਸੋਗ ਦੀ ਲਹਿਰ ਦੌੜ ਗਈ ਹੈ। ਸਮਾਜਿਕ, ਰਾਜਨੀਤਕ, ਧਾਰਮਿਕ ਅਤੇ ਫਿਲਮੀ ਸਿਤਾਰਿਆਂ ਨੇ ਲੁਧਿਆਣਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੁਰਿੰਦਰ ਛਿੰਦਾ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ‘ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਛਿੰਦਾ ਕਈ ਦਿਨਾਂ ਤੋਂ ਲੁਧਿਆਣਾ ਦੇ ਦੀਪ ਹਸਪਤਾਲ ‘ਚ ਵੈਂਟੀਲੇਟਰ ‘ਤੇ ਸਨ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਡੀ.ਐਮ.ਸੀ. ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਅਬੋਹਰ ਹਸਪਤਾਲ ‘ਚ ਹੰਗਾਮਾ, ਬੋਤਲਾਂ ਟੰਗਣ ਵਾਲੇ ਸਟੈਂਡ ਨਾਲ ਹੋਏ ਹਮਲੇ, ਡਾਕਟਰਾਂ ਨੇ ਮਸਾਂ ਬਚਾਈ ਜਾਨ
ਡੀਐਮਸੀ ਵਿੱਚ ਵੀ ਕਈ ਦਿਨ ਇਲਾਜ ਚੱਲਿਆ। ਅਖੀਰ ਛਿੰਦਾ ਜ਼ਿੰਦਗੀ ਦੀ ਲੜਾਈ ਹਾਰ ਗਏ। ਉਹ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਅਤੇ ਦੋ ਧੀਆਂ ਛੱਡ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: