Deep sidhu again arrest: ਕ੍ਰਾਈਮ ਬ੍ਰਾਂਚ ਨੇ ਇਕ ਵਾਰ ਫਿਰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਨੂੰ ਮੁੜ ਗ੍ਰਿਫਤਾਰ ਕੀਤਾ ਹੈ। ਦੀਪ ਨੂੰ ਲਾਲ ਕਿਲ੍ਹੇ ਦੇ ਅੰਦਰ ਤੋੜ-ਫੋੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਿਭਾਗ ਨੇ ਇਸ ਸਬੰਧ ਵਿੱਚ ਅਪਰਾਧ ਸ਼ਾਖਾ ਵਿੱਚ ਕੇਸ ਦਰਜ ਕੀਤਾ ਸੀ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਸ਼ਨੀਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਸਿੱਧੂ ਨੂੰ ਤੀਹ ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਗਈ ਸੀ ਅਤੇ ਸ਼ਰਤ ਇਹ ਸੀ ਕਿ ਉਹ ਪੁਲਿਸ ਦੇ ਬੁਲਾਵੇ‘ ਤੇ ਪੇਸ਼ ਹੋਏਗਾ, ਆਪਣਾ ਪਾਸਪੋਰਟ ਜਮ੍ਹਾ ਕਰਵਾਏਗਾ, ਆਪਣਾ ਫੋਨ ਨੰਬਰ ਨਹੀਂ ਬਦਲੇਗਾ ਅਤੇ ਕਿਸੇ ਨਾਲ ਵੀ ਸਬੂਤ ਵਿਚ ਛੇੜਛਾੜ ਨਹੀਂ ਕਰੇਗਾ। ਦੱਸ ਦਈਏ ਕਿ ਦਿੱਲੀ ਸਥਿਤ ਸਥਾਨਕ ਕੋਰਟ ਤੋਂ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਇਕ ਪੁਰਾਣੇ ਮਾਮਲੇ ’ਚ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਸੀ ਪਰ ਦੂਜੇ ਮਾਮਲੇ ’ਚ ਉਸ ਨੂੰ ਨਾਲ ਹੀ ਗਿ੍ਰਫ਼ਤਾਰ ਕਰ ਲਿਆ ਗਿਆ।
ਜਾਣਕਾਰੀ ਲਈ ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ‘ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜ਼ਾਰੀ ਕੋਰਟ ‘ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਦੀਪ ਨੇ ਇਸ ਸਮੇਂ ਦੌਰਾਨ ਕਿਹਾ ਸੀ ਕਿ ਉਸਦੇ ਖਿਲਾਫ ਕਾਫ਼ੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਮੈਂ ਕਿਸੇ ਜਾਂਚ ਤੋਂ ਨਹੀਂ ਡਰਦਾ। ਜਦੋਂ ਮੈਂ ਕੁਝ ਗਲਤ ਨਹੀਂ ਕੀਤਾ ਹੈ, ਮੈਨੂੰ ਕਿਸੇ ਤੋਂ ਭੱਜਣ ਦੀ ਜ਼ਰੂਰਤ ਨਹੀਂ ਹੈ। ਸਿੱਧੂ ਨੇ ਕਿਹਾ, ਮੈਨੂੰ ਕੁਝ ਚੀਜ਼ਾਂ ਦੀ ਸੱਚਾਈ ਜਾਨਣ ਲਈ ਕੁਝ ਸਮਾਂ ਚਾਹੀਦਾ ਹੈ। ਮੈਂ ਜਲਦੀ ਹੀ ਸਾਰੇ ਤੱਥਾਂ ਦੇ ਨਾਲ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਵਾਂਗਾ। ਸਿੱਧੂ ਨੇ ਕਿਹਾ ਕਿ ਮੈਂ ਕੁਝ ਗਲਤ ਨਹੀਂ ਕੀਤਾ ਹੈ ਇਸ ਲਈ ਮੈਂ ਜਾਂਚ ਤੋਂ ਭੱਜਾਂਗਾ ਨਹੀਂ।