Deep Sidhu’s bail hearing today : 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਤੇ ਅੱਜ ਫਿਰ ਤੋਂ ਸੁਣਵਾਈ ਸੀ । ਜਾਣਕਾਰੀ ਅਨੁਸਾਰ ਅੱਜ ਅਦਾਲਤ ਦੇ ਵਿੱਚ ਦੱਸ ਦੇਈਏ ਕਿ ਵਕੀਲ ਵਲੋਂ ਦਲੀਲਾਂ ਪੇਸ਼ ਕੀਤੀਆਂ ਜਾ ਰਹੀਆਂ ਹਨ ਤੇ ਜਿਸ ਤੇ ਦੀਪ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਨੇ ਕਿਹਾ ਕਿ – ਮੈ ਕਿਸੇ ਵੀ ਤਰਾਂ ਦੀ ਹਿੰਸਾ ਦੇ ਵਿੱਚ ਸ਼ਾਮਿਲ ਨਹੀਂ ਸੀ , ਮੇਰੀ ਗ਼ਲਤੀ ਇਹ ਹੈ ਕਿ ਬਸ ਮੈ ਵੀਡੀਓ ਬਣਾ ਕੇ upload ਕਰ ਦਿੱਤੀ ਹੈ। ਦੱਸ ਦੇਈਏ ਕੀ ਅਦਾਲਤ ਦੇ ਵਲੋਂ ਦੀਪ ਸਿੱਧੂ ਦੀ ਜ਼ਮਾਨਤ ਦੀ ਤਰੀਕ ਫਿਰ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ ਲਈ 12 ਤਾਰੀਖ ਦੇ ਦਿੱਤੀ ਗਈ ਹੈ । ਹੁਣ ਅਗਲੀ ਸੁਣਵਾਈ ਹੁਣ 12 ਅਪ੍ਰੈਲ ਨੂੰ ਹੋਵੇਗੀ ।
ਵਕੀਲਾਂ ਦੇ ਵਲੋਂ ਕਿਹਾ ਗਿਆ ਹੈ ਕਿ ਅਸੀਂ ਜਲਦ ਤੋਂ ਜਲਦ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕਰਾਂਗੇ ਜਿਸ ਨਾਲ ਅਗਲੀ ਸੁਣਵਾਈ ਦੇ ਵਿੱਚ ਜ਼ਮਾਨਤ ਹੋ ਜਾਵੇ । ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਗੌਰਤਲਬ ਹੈ ਕਿ ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।
ਇਹ ਵੀ ਦੇਖੋ : ਅੱਜ ਹੋਵੇਗੀ ‘Deep Sidhu’ ਦੀ ਰਿਹਾਈ? ਅਦਾਲਤ ਦੀ ਸੁਣਵਾਈ ‘ਤੇ ਸਭਦੀਆਂ ਨਜ਼ਰਾਂ, Live ਅਪਡੇਟ…