Diljit Dosanj Shared Video : ਪਿਛਲੇ ਕੁੱਝ ਦਿਨਾਂ ਤੋਂ ਕਿਸਾਨਾਂ ਦੇ ਚੱਲ ਰਹੇ ਇਸ ਸੰਘਰਸ਼ ਨੂੰ ਦੇਸ਼ ਭਰ ਵਿੱਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਬੰਦ ਦਾ ਅਸਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਕਈ ਰਾਜਾਂ ਵਿੱਚ ਦੇਖਿਆ ਜਾ ਸਕਦਾ ਹੈ । ਕਿਸਾਨਾਂ ਦੇ ਇਸ ਬੰਦ ਦੇ ਸੱਦੇ ਵਿੱਚ ਲਗਪਗ 400 ਜੱਥੇਬੰਦੀਆਂ ਸ਼ਾਮਿਲ ਹਨ । ਇਸ ਬੰਦ ਨੂੰ ਪਾਲੀਵੁੱਡ ਤੇ ਬਾਲੀਵੁੱਡ ਦੇ ਸਿਤਾਰੇ ਵੀ ਸਮੱਰਥਨ ਦੇ ਰਹੇ ਹਨ ।

ਦਿਲਜੀਤ ਦੋਸਾਂਝ ਸਮੇਤ ਕਈ ਸਿਤਾਰੇ ਕਿਸਾਨਾਂ ਦੇ ਹੱਕ ਵਿੱਚ ਸੜਕਾਂ ਤੇ ਉੱਤਰ ਆਏ ਹਨ । ਜੋ ਕਿ ਕਿਸਾਨਾਂ ਨੂੰ ਪੂਰਾ ਸਮੱਰਥਨ ਦੇ ਰਹੇ ਹਨ । ਦੇਸ਼ ਵਿੱਚ ਹੀ ਨਹੀਂ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਸਭ ਦੇ ਚਲਦੇ ਦੁਨੀਆ ਭਰ ‘ਚ ਖੇਤੀ ਕਾਨੂੰਨਾਂ ਨੂੰ ਲੈ ਕੇ ਹੋ ਰਹੇ ਵਿਰੋਧ ਦਾ ਇੱਕ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

ਇਸ ਵੀਡੀਓ ‘ਚ ਵੇਖਿਆ ਜਾ ਸਕਦਾ ਹੈ ਕਿ ਸਿਡਨੀ, ਲੰਡਨ, ਓਕਲੈਂਡ, ਟੋਰਾਂਟੋ ਸਮੇਤ ਕਈ ਦੇਸ਼ਾਂ ‘ਚ ਸਿੱਖ ਭਾਈਚਾਰੇ ਦੇ ਲੋਕ ਸੜਕਾਂ ‘ਤੇ ਉੱਤਰੇ ਹਨ ਅਤੇ ‘ਕਿਸਾਨ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਲਾ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਨੇ ਇਸ ਬੰਦ ਨੂੰ ਸਫ਼ਲ ਬਨਾਉਣ ਦੀ ਵੀ ਅਪੀਲ ਕੀਤੀ ਹੈ ।






















