ਦੇਸ਼ਾਂ-ਵਿਦੇਸ਼ਾਂ ਵਿੱਚ ਧੱਕ ਪਾਉਣ ਵਾਲੇ ਦਿਲਜੀਤ ਦੋਸਾਂਝ ਦੇ ‘DIL-LUMINATI India Tour’ ਦਾ ਅੱਜ ਆਖਰੀ ਸ਼ੌਅ ਹੈ। ਇਸ ਦਾ ਗ੍ਰੈਂਡ ਫਿਨਾਲੇ ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਫੁੱਟਬਾਲ ਸਟੇਡੀਅਮ ਵਿੱਚ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਲੁਧਿਆਣਾ ਵਾਸੀਆਂ ਦਾ ਨਵਾਂ ਸਾਲ ਹੋਰ ਵੀ ਖਾਸ ਹੋ ਜਾਵੇਗਾ।
ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਰੀਬ 3500 ਪੁਲਿਸ ਮੁਲਾਜ਼ਮ ਅਤੇ 800 ਨਿੱਜੀ ਸੁਰੱਖਿਆ ਅਧਿਕਾਰੀ ਤਾਇਨਾਤ ਕੀਤੇ ਜਾ ਰਹੇ ਹਨ। ਸ਼ੌਅ ‘ਚ ਲਗਭਗ 50 ਹਜ਼ਾਰ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਇਸ ਸ਼ੌਅਦੀਆਂ ਤਿਆਰੀਆਂ ਪਿਛਲੇ ਇੱਕ ਹਫ਼ਤੇ ਤੋਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਟ੍ਰੈਫਿਕ ਯੋਜਨਾ ਵੀ ਬਣਾਈ ਗਈ ਹੈ। ਤਾਂ ਜੋ ਫਿਰੋਜ਼ਪੁਰ ਰੋਡ ‘ਤੇ ਜਾਮ ਦੀ ਸਥਿਤੀ ਨਾ ਬਣੇ। ਇਸ ਦੇ ਲਈ ਪੁਲਿਸ ਨੇ ਸਮਾਰੋਹ ਦੀਆਂ ਟਿਕਟਾਂ ਦੀ ਸ਼੍ਰੇਣੀ ਅਨੁਸਾਰ ਪਾਰਕਿੰਗ ਦੀ ਸੂਚੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ, 50 ਮੀਟਰ ਤੋਂ ਵੀ ਘੱਟ ਸਕਦੀ ਹੈ ਵਿਜ਼ੀਬਿਲਿਟੀ
ਦੱਸ ਦੇਈਏ ਕਿ ਦਿਲਜੀਤ 26 ਅਕਤੂਬਰ 2024 ਤੋਂ ਪੂਰੇ ਭਾਰਤ ਦਾ ਦੌਰਾ ਕਰ ਰਹੇ ਹਨ। ਉਸ ਨੇ ਆਪਣੇ ਟੂਰ ਦਾ ਨਾਂ ਦਿਲ-ਲੁਮਿਨਾਟੀ ਟੂਰ ਰੱਖਿਆ ਹੈ। ਉਨ੍ਹਾਂ ਨੇ ਆਪਣੇ ਦੌਰੇ ਲਈ ਦੇਸ਼ ਦੇ ਕੁੱਲ 10 ਵੱਡੇ ਸ਼ਹਿਰਾਂ ਦੀ ਚੋਣ ਕੀਤੀ ਸੀ। ਇਸ ਦੇ ਤਹਿਤ ਉਨ੍ਹਾਂ ਨੇ ਆਪਣਾ ਪਹਿਲਾ ਸ਼ੋਅ 26 ਅਕਤੂਬਰ ਨੂੰ ਦਿੱਲੀ ‘ਚ ਕੀਤਾ ਸੀ। ਇਸ ਤੋਂ ਬਾਅਦ ਹੈਦਰਾਬਾਦ, ਅਹਿਮਦਾਬਾਦ, ਲਖਨਊ, ਪੁਣੇ, ਕੋਲਕਾਤਾ, ਬੈਂਗਲੁਰੂ, ਇੰਦੌਰ, ਚੰਡੀਗੜ੍ਹ ਅਤੇ ਗੁਹਾਟੀ ਵੀ ਉਸ ਦੀ ਸੂਚੀ ‘ਚ ਹਨ। ਹੁਣ ਅੱਜ 31 ਦਸੰਬਰ ਨੂੰ ਲੁਧਿਆਣਾ ਵਿੱਚ ਉਨ੍ਹਾਂ ਦਾ ਲਾਈਵ ਕੰਸਰਟ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: