Dilpreet Dhillon and Jordan Sandhu : ਪੰਜਾਬੀ ਕਲਾਕਾਰ ਜੋ ਕਿ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਨੇ । ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੇ ਲਈ ਹੰਕਾਰੀ ਸਰਕਾਰ ਵੱਲੋਂ ਘਟੀਆ ਚਾਲਾਂ ਦੇ ਪ੍ਰਯੋਗ ਕੀਤੇ ਜਾ ਰਹੇ ਨੇ । ਪਰ ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਦੇ ਮਾਧਿਅਮ ਦੇ ਰਾਹੀਂ ਲੋਕਾਂ ਨੂੰ ਵੱਧ ਚੜ੍ਹ ਕੇ ਕਿਸਾਨੀ ਮੋਰਚਿਆਂ ਚ ਪਹੁੰਚਣ ਦੀ ਅਪੀਲ ਕਰ ਰਹੇ ਨੇ ।
ਗਾਇਕ ਦਿਲਪ੍ਰੀਤ ਢਿੱਲੋਂ ਇੱਕ ਵਾਰ ਫਿਰ ਤੋਂ ਗਾਇਕ ਜੌਰਡਨ ਸੰਧੂ ਦੇ ਨਾਲ ਸਿੰਘੂ ਬਾਰਡਰ ਵਾਲੇ ਕਿਸਾਨੀ ਮੋਰਚੇ ‘ਤੇ ਪਹੁੰਚੇ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਸਮਾਂ ਹੈ ਸਭ ਨੂੰ ਕਿਸਾਨੀ ਅੰਦੋਲਨ ਚ ਵੱਧ-ਚੜ੍ਹ ਕੇ ਸ਼ਾਮਿਲ ਹੋਣਾ ਚਾਹੀਦਾ ਹੈ, ਅਸੀਂ ਸਾਰੇ ਜਿੱਤ ਦੇ ਬਹੁਤ ਕਰੀਬ ਹਾਂ । ਨਾਲ ਹੀ ਉਨ੍ਹਾਂ ਨੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ।
ਗਾਇਕ ਦਿਲਪ੍ਰੀਤ ਢਿੱਲੋਂ ਨੇ ਕਿਸਾਨੀ ਸੰਘਰਸ਼ ਤੋਂ ਕੁਝ ਆਪਣੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਨੇ । ਪ੍ਰਸ਼ੰਸਕ ਵੀ ਕਮੈਂਟ ਕਰਕੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਕਰ ਰਹੇ ਨੇ। ਪਿਛਲੇ ਕੁੱਝ ਸਮੇ ਤੋਂ ਲਗਾਤਾਰ ਕਿਸਾਨੀ ਅੰਦੋਲਨ ਚਲ ਰਿਹਾ ਹੈ ਜਿਸ ਕਰਨ ਬਹੁਤ ਵੱਡੀ ਗਿੰਦੀ ਦੇ ਵਿੱਚ ਪੰਜਾਬ , ਹਰਿਆਣਾ , ਤੇ ਬਿਹਾਰ ਹੋਰ ਵੀ ਬਹੁਤ ਜਗਾਹ ਦੇ ਕਿਸਾਨ ਧਰਨੇ ਤੇ ਲਗਾਤਾਰ ਬੈਠੇ ਹਨ ਤਾ ਕਿ ਸਰਕਾਰ ਖੇਤੀ ਵਿਰੁੱਧ ਕਾਨੂੰਨਾਂ ਨੂੰ ਰੱਧ ਕਰ ਦੇਵੇ ਪਰ ਦੂਜੇ ਪਾਸੇ ਸਰਕਾਰ ਵੀ ਆਪਣੀ ਗੱਲ ਤੇ ਅੜੀ ਹੋਈ ਹੈ ਕਿ ਉਹ ਇਹ ਕ਼ਾਨੂਨ ਰੱਧ ਨਹੀਂ ਹੋਣਗੇ ਤੁਸੀ ਜੋ ਮਰਜ਼ੀ ਕਹੋ।