ਪੰਜਾਬੀ ਮਸ਼ਹੂਰ ਗਾਇਕ ਮੇਜਰ ਮਹਿਰਮ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਮਹਿਰਮ ਪਿਛਲੇ ਕੁਝ ਸਮੇਂ ਤੋਂ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਇਸ ਦੀ ਜਾਣਕਾਰੀ ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਵੱਲੋਂ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ ਗਈ। ਪੋਸਟ ਵਿਚ ਉਨ੍ਹਾਂ ਲਿਖਿਆ ਕਿ ਪੰਜਾਬੀ ਸੰਗੀਤ ਇੰਡਸਟਰੀ ਦੇ ਬਹੁਤ ਹੀ ਸੁਰੀਲੇ ਗਾਇਕ ਤੇ ਨਿੱਘੇ ਸੁਭਾ ਦੇ ਮਾਲਿਕ, ਮੇਰੇ ਵੀਰ ਮੇਜ਼ਰ ਮਹਿਰਮ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਚਲੇ ਜਾਣ ਨਾਲ ਪੰਜਾਬੀ ਸੰਗੀਤ ਜਗਤ ਤੇ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਸਥਾਨ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ।
ਇਹ ਵੀ ਪੜ੍ਹੋ : CM ਮਾਨ ਨੇ DC’s ਨਾਲ ਕੀਤੀ ਮੀਟਿੰਗ, ਕਿਹਾ -‘ਹੁਣ ਤਹਿਸੀਲਾਂ ‘ਚ ਨਹੀਂ ਪਿੰਡਾਂ ਵਿੱਚ ਹੋਣਗੀਆਂ ਰਜਿਸਟਰੀਆਂ’
ਦੱਸ ਦੇਈਏ ਕਿ ਮੇਜਰ ਮਹਿਰਮ ਨੇ 1991 ‘ਚ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮਾਂ ਤੋਂ ਆਪਣੀ ਗਾਇਕੀ ਦੀ ਕੀਤੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਗੀਤ ‘ਹੰਝੂਆਂ ਨੇ ਖਤ ਲਿਖਤਾ’, ‘ਨਾਗਣੀ ਦੇ ਡੰਗੇ’ ਰਾਹੀਂ ਦੁਨੀਆ ਭਰ ਵਿੱਚ ਖੂਬ ਨਾਂਅ ਕਮਾਇਆ। ਮੇਜਰ ਮਹਿਰਮ ਨੂੰ ਮਿੰਨੀ ਸਰਦੂਲ ਸਿਕੰਦਰ ਵਜੋਂ ਵੀ ਜਾਣਿਆ ਜਾਂਦਾ ਸੀ।
ਵੀਡੀਓ ਲਈ ਕਲਿੱਕ ਕਰੋ –