ਅਰਦਾਸ ਸਰਬੱਤ ਦੇ ਭਲੇ ਦੀ ਸਮੁੱਚੀ ਟੀਮ ਤ਼ਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਏਥੇ ਉਨ੍ਹਾਂ ਨੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਤ਼ਖਤ ਸ਼੍ਰੀ ਹਜ਼ੂਰ ਸਾਹਿਬ ਦੀ ਮੈਨੇਜਮੈਂਟ ਕਮੇਟੀ ਵਾਲੋ ਫਿਲਮ ਦੀ ਟੀਮ ਦਾ ਭਰਮਾ ਸਵਾਗਤ ਕੀਤਾ ਗਿਆ।
ਫਿਲਮ ਦੀ ਸ਼ੂਟਿੰਗ ਵੀ ਗੁਰੂਘਰ ਸਾਹਿਬ ਵਿਖੇ ਹੋਣ ਕਾਰਨ ਗੁਰੂਘਰ ਦੀ ਮੈਨੇਜਮੈਂਟ ਵਾਲੋ ਫਿਲਮ ਮੁਡਲੇ ਤੋਰ ਤੇ ਵੇਖੀ ਜਾ ਚੁੱਕੀ ਹੈ। ਮੈਨੇਜਮੈਂਟ ਵੱਲੋਂ ਫਿਲਮ ਨੂੰ ਭਰਮਾ ਹੂੰਗਾਰਾ ਦਿੱਤਾ ਗਿਆ ਅਤੇ ਉਨਾਂ ਕਿਹਾ ਕਿ ਇਸ ਨਾਲ ਸੰਗਤ ਤ਼ਖਤ ਸ੍ਰੀ ਹਜ਼ੂਰ ਸਾਹਿਬ ਨਾਲ ਹੋਰ ਜੁੜੇਗੀ।
ਫ਼ਿਲਮ ਦੀ ਟੀਮ ਇਸ ਫ਼ਿਲਮ ਦੀ ਦੇਸ਼ਾਂ-ਵਿਦੇਸ਼ਾਂ ਵਿਚ ਪ੍ਰਮੋਸ਼ਨ ਕਰ ਰਹੀ ਹੈ ਅਤੇ ਆਸਟ੍ਰੇਲੀਆ, ਯੂਕੇ, ਅਮਰੀਕਾ ਅਤੇ ਕੈਨੇਡਾ ਵਿਚ ਫ਼ਿਲਮ ਦੀ ਪ੍ਰਮੋਸ਼ਨ ਕੀਤੀ ਜਾ ਰਹੀ ਹੈ। ‘ਅਰਦਾਸ ਸਰਬੱਤ ਦੇ ਭਲੇ ਦੀ’ ਫ਼ਿਲਮ ‘ਅਰਦਾਸ’ ਦਾ ਤੀਜਾ ਪਾਰਟ ਹੈ। ਨਿਰਮਾਤਾ ਇਸ ਫ਼ਿਲਮ ਨੂੰ ਪ੍ਰਭਾਵ ਨਾਲ ਰਿਲੀਜ਼ ਕਰਨ ਲਈ ਉਤਸ਼ਾਹਿਤ ਹਨ।
ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫਿਲਮ ਹੈ, ਜਿਸ ‘ਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ ‘ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਮੁੱਖ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: