ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਜੋ ਕੁੱਝ ਮਹੀਨੇ ਪਹਿਲਾ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਸਨ ਅਤੇ ਹੁਣ ਇੱਕ ਵਾਰ ਫਿਰ ਹੋਰ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਆ ਗਏ ਹਨ।
ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ ਪਰ ਇਸ ਦੌਰਾਨ ਹੁਣ ਦੀਪ ਸਿੱਧੂ ‘ਤੇ ਇੱਕ ਵਾਰ ਫਿਰ ਇੱਕ ਨਵਾਂ ਮਾਮਲਾ ਦਰਜ ਹੋ ਗਿਆ ਹੈ। ਦਰਅਸਲ, ਇਹ ਨਵਾਂ ਮਾਮਲਾ ਇੱਕ ਵੀਡੀਓ ‘ਚ ਜਾਤੀਸੂਚਕ ਸ਼ਬਦ ਬੋਲਣ ਦੇ ਕਾਰਨ ਦਰਜ ਕੀਤਾ ਗਿਆ ਹੈ।
ਦਰਅਸਲ ਦੀਪ ਸਿੱਧੂ ਨੇ ਇੱਕ ਵੀਡੀਓ ਸਾਂਝੀ ਕੀਤੀ ਸੀ ਜਿਸ ਵਿੱਚ ਇੱਕ ਵਿਅਕਤੀ ਨੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਸੀ, ਉਸ ਦੇ ਸਬੰਧ ਵਿੱਚ FIR ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਜੱਸੀ ਤੱਲਣ ਦੇ ਵੱਲੋ ਦਰਜ ਕਰਵਾਈ ਗਈ ਹੈ। ਜੇਕਰ ਇਸ ਮਾਮਲੇ ‘ਚ ਦੀਪ ਸਿੱਧੂ ਨੂੰ ਜ਼ਮਾਨਤ ਨਹੀਂ ਮਿਲਦੀ ਤਾ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।
Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe