firing at prem dhillon : ਪੰਜਾਬ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਜੋ ਕਿ ਕੈਨੇਡਾ ਵਿੱਚ ਰਹਿ ਰਹੇ ਹਨ,ਨੂੰ ਗੈਂਗਸਟਰ ਪ੍ਰੀਤ ਸੇਖੋਂ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਸਨੇ ਪ੍ਰੇਮ ਤੋਂ 10 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਹੈ। ਜਦੋਂ ਪ੍ਰੇਮ ਢਿੱਲੋਂ ਨੇ ਉਸਨੂੰ ਪੈਸੇ ਅਦਾ ਨਹੀਂ ਕੀਤੇ ਤਾਂ ਗੈਂਗਸਟਰ ਨੇ ਉਸਦੇ ਜੱਦੀ ਪਿੰਡ ਦੋਲੋਨੰਗਲ ਵਿਖੇ ਉਸਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਬਿਆਸ ਥਾਣੇ ਦੀ ਪੁਲਿਸ ਨੇ ਗਾਇਕ ਪ੍ਰੇਮ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਦੀ ਸ਼ਿਕਾਇਤ ‘ਤੇ ਗੈਂਗਸਟਰ ਪ੍ਰੀਤ ਸੇਖੋਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਰ ਗਾਇਕ ਦਾ ਪਰਿਵਾਰ ਡਰਿਆ ਹੋਇਆ ਹੈ। ਕੁਲਦੀਪ ਸਿੰਘ ਨੇ ਥਾਣਾ ਬਿਆਸ ਦੀ ਪੁਲਿਸ ਨੂੰ ਦੱਸਿਆ ਕਿ ਉਸਦਾ ਲੜਕਾ ਪ੍ਰੇਮ ਢਿੱਲੋਂ ਇੱਕ ਗਾਇਕ ਹੈ ਅਤੇ ਕੈਨੇਡਾ ਵਿੱਚ ਰਹਿ ਰਿਹਾ ਹੈ। 2 ਜੁਲਾਈ ਨੂੰ ਗੈਂਗਸਟਰ ਪ੍ਰੀਤ ਸੇਖੋਂ ਨੇ ਉਸਦੇ ਪੁੱਤਰ ਨੂੰ ਫੋਨ ਕਰਕੇ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਪ੍ਰੇਮ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਨਾ ਹੀ ਉਸਨੇ ਫਿਰੌਤੀ ਦਿੱਤੀ।
ਜਿਸ ਤੋਂ ਬਾਅਦ ਲੁਧਿਆਣਾ ਨੰਬਰ ਦੀ ਸਵਿਫਟ ਕਾਰ ’ਚ ਬੈਠੇ ਦੋ ਬਦਮਾਸ਼ਾਂ ਨੇ ਘਰ ਤੇ ਗੋਲੀਆਂ ਚਲਾਈਆਂ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਗੈਂਗਸਟਰ ਪ੍ਰੀਤ ਸੇਖੋਂ 9 ਅਕਤੂਬਰ, 2020 ਨੂੰ ਰਣਜੀਤ ਐਵੇਨਿਊ ਦੇ ਇਕ ਰੈਸਟੋਰੈਂਟ ’ਚ ਕੰਮ ਕਰਨ ਵਾਲੇ ਜੱਗਾ ਬਾਊਂਸਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸਦਾ ਕਤਲ ਕਰ ਚੁੱਕਾ ਹੈ, ਜਿਸ ਤੋਂ ਬਾਅਦ ਉਸ ਨੇ 27 ਮਈ ਨੂੰ ਤਰਨਤਾਰਨ ਪੱਟੀ ’ਚ ਦੋਹਰੇ ਕਤਲ ਕਾਂਡ ਨੂੰ ਅੰਜਾਮ ਦਿੱਤਾ । ਗੈਂਗਸਟਰ ਪ੍ਰੀਤ ਸੇਖੋਂ ਕਈ ਥਾਣਿਆਂ ਦੀ ਪੁਲਸ ਵਲੋਂ ਭਗੌੜਾ ਚੱਲ ਰਿਹਾ ਹੈ।
ਇਹ ਵੀ ਦੇਖੋ : ਖੰਨਾ ਦੇ ਇਸ ਠੇਕੇ ‘ਤੇ ਆਉਂਦੇ ਨੇ ਲੋਕ, ਪਰ ਮਿਲਦੀ ਨਹੀਂ ਸ਼ਰਾਬ, ਦੇਖ ਤੁਸੀਂ ਵੀ ਬੈਠ ਜਾਓਗੇ ਇੱਥੇ !