Gagan Kokri Is Upset : ਪੰਜਾਬੀ ਗਾਇਕ ਗਗਨ ਕੋਕਰੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਤੋਂ ਆਸਟ੍ਰੇਲੀਆ ਪਹੁੰਚੇ ਨੇ ।
ਉਨ੍ਹਾਂ ਨੇ ਆਪਣੀ ਵੀਡੀਓ ਸ਼ੇਅਰ ਕਰਦੇ ਲਿਖਿਆ ਹੈ, ਸਾਰਿਆਂ ਨੂੰ ਪਿਆਰ ਭਰੀ ਸਤਿ ਸ੍ਰੀ ਅਕਾਲ…ਕਰਫਿਊ ਪਿੱਛਾ ਹੀ ਨਹੀਂ ਛੱਡ ਰਿਹਾ ਜਿੱਥੇ ਜਾਂਦਾ ਆ ਉੱਥੇ ਲੱਗ ਜਾਂਦਾ ਹੈ ਹੁਣ ਮੈਲਬਰਨ ‘ਚ ਵੀ ਕਰਫਿਊ ਸ਼ੁਰੂ ਹੋ ਗਿਆ ਹੈ । ਸਾਰੇ ਖੁਸ਼ ਰਹੋ ਜ਼ਿੰਦਗੀ ਨੂੰ ਇਨਜੁਆਏ ਕਰੋ…ਬਸ ਹਰ ਪਲ ਯਾਦਗਾਰ ਆ ਤੁਹਾਡੇ ਲਈ’ । ਇਸ ਪੋਸਟ ਦੇ ਨਾਲ ਉਨ੍ਹਾਂ ਨੇ ਆਪਣੀ ਇੱਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ । ਇਹ ਵੀਡੀਓ ਉਨ੍ਹਾਂ ਦੇ ਕਿਸੇ ਮਿਊਜ਼ਿਕ ਸਟੇਜ ਸ਼ੋਅ ਦੀ ਹੈ ।
ਦਰਸ਼ਕਾਂ ਨੂੰ ਇਹ ਵੀਡੀਓ ਖੂਬ ਇਸ ਪੋਸਟ ‘ਚ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ । ਇਸ ਤੋਂ ਪਹਿਲਾਂ ਵੀ ਉਹ ਬਹੁਤ ਸਾਰੇ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਉਹ ਪਿਛਲੇ ਸਾਲ ‘ਯਾਰਾ ਵੇ’ ਪੰਜਾਬੀ ਫ਼ਿਲਮ ‘ਚ ਮੋਨਿਕਾ ਗਿੱਲ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ । ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਸੀ ।ਪਸੰਦ ਆ ਰਹੀ ਹੈ । ਅਜੇ ਤੱਕ ਇੱਕ ਲੱਖ ਤੋਂ ਵੱਧ ਲੋਕ ਇਸਨੂੰ ਦੇਖ ਚੁੱਕੇ ਨੇ ।