Gagan Kokri new song: ਪੰਜਾਬੀ ਗਾਇਕ ਗਗਨ ਕੋਕਰੀ ਇਨ੍ਹੀਂ ਦਿਨੀਂ ਕਾਫੀ ਚਰਚਾ ਵਿੱਚ ਬਣੇ ਹੋਏ ਹਨ। ਹਾਲ ਹੀ ਵਿੱਚ ਗਗਨ ਕੋਕਰੀ ਦਾ ਨਵਾਂ ਗੀਤ ਤੂੰ ਵੀ ਦੱਸ ਜੱਟਾ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਸੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਵਿੱਚ ਇੱਕ ਗੱਭਰੂ ਤੇ ਮੁਟਿਆਰ ਦੀ ਗੱਲ ਕੀਤੀ ਗਈ ਹੈ। ਗਗਨ ਕੋਕਰੀ ਦਾ ਇਹ ਗੀਤ ਸ਼ੋਸ਼ਲ ਮੀਡੀਆ ਦੇ ਕਾਫੀ ਟ੍ਰੈਂਡ ਕਰ ਰਿਹਾ ਹੈ ਅਤੇ ਲੋਕਾਂ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।
ਜੇ ਗੱਲ ਕਰੀਏ ਗੀਤਾਂ ਦੇ ਲਿਰਿਕਸ ਦੀ ਦਾ ਲਿਰਿਕਸ ਦੀਪ ਅੜੈਚਾਂ ਦੀ ਕਲਮ ਨਾਲ ਲਿਖੇ ਗਏ ਨੇ, ਜੋ ਕਿ ਕਾਫੀ ਖੂਬਸੂਰਤ ਅਤੇ ਡੂੰਘੇ ਹਨ। ਇਸ ਖੂਬਸੂਰਤ ਗੀਤ ਦੀ ਵੀਡੀਓ ਅਸ਼ੀਸ਼ ਰਾਏ ਵੱਲੋਂ ਬਣਾਈ ਗਈ ਵੀਡੀਓ ਨੂੰ ਵ੍ਹਾਈਟ ਹਿੱਲ ਲੇਵਲ ਹੇਠ ਰਿਲੀਜ਼ ਕੀਤਾ ਗਿਆ ਹੈ। ਦੱਸਦੇਈਏ ਗਗਨ ਕੋਕਰੀ ਅਕਸਰ ਸੋਸ਼ਲ ਮੀਡੀਆ ਤੇ ਆਪਣੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ ਜੋ ਫੈਂਸ ਵੱਲੋਂ ਕਾਫੀ ਪਸੰਦ ਵੀ ਕੀਤੀਆਂ ਜਾਂਦੀਆਂ ਹਨ। ਗਗਨ ਕੋਕਰੀ ਦਾ ਇਹ ਨਵਾਂ ਗੀਤ ਫੈਂਸ ਨੂੰ ਬਹੁਤ ਪਸੰਦ ਆ ਰਿਹਾ ਹੈ।
ਜੇ ਗੱਲ ਕਰੀਏ ਗਗਨ ਕੋਕਰੀ ਦੇ ਵਰਕ ਫਰੰਟ ਦੀ ਤਾਂ ਉਹ ਗੀਤਾਂ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਰਹੇ ਨੇ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਬਲੈਸਿੰਗਸ ਆਫ਼ ਰੱਬ’, ‘ਬਲੈਸਿੰਗਸ ਆਫ਼ ਬੇਬੇ’ ਤੇ ‘ਬਲੈਸਿੰਗਸ ਆਫ਼ ਬਾਪੂ’, ‘ਸ਼ੈਡ ਆਫ ਬਲੈਕ’, ‘ਖ਼ਾਸ ਬੰਦੇ’, ‘ਆਹੋ ਨੀ ਆਹੋ’, ‘ਬੇਰੁੱਖੀਆਂ’, ‘ਰਫ ਲੁੱਕ’ ਵਰਗੇ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ ।