gippy grewal bhagwant mann: ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੀ ਅਦਾਕਾਰੀ ਅਤੇ ਗਾਇਕੀ ਨਾਲ ਹਮੇਸ਼ਾ ਸੁਰਖੀਆਂ ’ਚ ਬਣੇ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਿਸ ਦੀਆਂ ਤਸਵੀਰਾਂ ’ਤੇ ਵਾਇਰਲ ਹੋ ਰਹੀਆਂ ਹਨ।
ਗਿੱਪੀ ਗਰੇਵਾਲ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡਿਆ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਅਦਾਕਾਰ ਨੇ ਆਪਣੇ ਪਰਿਵਾਰ ਨਾਲ ਭਗਵੰਤ ਮਾਨ ਅਤੇ ਪਤਨੀ ਗੁਰਪ੍ਰੀਤ ਕੌਰ ਦੀ ਤਸਵੀਰ ਸਾਂਝੀ ਕੀਤੀ ਹੈ। ਅਦਾਕਾਰ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਮਾਣਯੋਗ ਮੁੱਖ ਮੰਤਰੀ ਜੀ ਅਤੇ ਡਾ.ਗੁਰਪ੍ਰੀਤ ਕੌਰ ਜੀ ਨੂੰ ਆਪਣੇ ਵਿਆਹੁਤਾ ਜੀਵਨ ਦੀਆਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ, ਵਾਹਿਗੁਰੂ ਹਮੇਸ਼ਾ ਮੇਹਰ ਰੱਖਣ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਬਖ਼ਸ਼ਣ।’
ਤਸਵੀਰਾਂ ’ਚ ਗਿੱਪੀ ਗਰੇਵਾਲ ਅਤੇ ਉਨ੍ਹਾਂ ਦਾ ਪਰਿਵਾਰ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ.ਗੁਰਪ੍ਰੀਤ ਕੌਰ ਨਜ਼ਰ ਆ ਰਹੇ ਹਨ। ਸਾਰਿਆਂ ਦੇ ਚਿਹਰੇ ’ਤੇ ਮੁਸਕਾਨ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹਾਲ ਹੀ ’ਚ ਆਪਣੇ ਨਵੇਂ ਗੀਤ ‘ਮੁਟਿਆਰੇ ਨੀ’ ਨੂੰ ਲੈ ਕਰ ਚਰਚਾ ’ਚ ਹਨ।