gippy grewal movie case: ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਸਿੰਗਰ ਗਿੱਪੀ ਗਰੇਵਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗਿੱਪੀ ਗਰੇਵਾਲ ਇੱਕ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸੀ, ਜਿਸ ਨੂੰ ਲੈ ਕੇ ਉਨ੍ਹਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ। ਗਿੱਪੀ ਗਰੇਵਾਲ ਸਮੇਤ ਕਈ ਹੋਰਨਾਂ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ। ਪਰ ਬਨੂੜ ਦੇ ਸਾਬਕਾ ਐੱਮ ਸੀ ਗੁਰਮੀਤ ਸਿੰਘ ਨੇ ਉਸ ਦੀ ਜ਼ਮਾਨਤ ਦਿੱਤੀ ‘ਤੇ ਮੌਕੇ ‘ਤੇ ਹੀ ਉਸ ਨੂੰ ਰਿਹਾਅ ਵੀ ਕਰ ਦਿੱਤਾ ਗਿਆ।
ਖਬਰਾਂ ਦੀ ਮੰਨੀਏ ਤਾਂ ਗਿੱਪੀ ਗਰੇਵਾਲ ਬਨੋਰ ਦੇ ਪਿੰਡ ‘ਚ ਟੀਮ ਸਮੇਤ ਫਿਲਮ ਦੀ ਸ਼ੂਟਿੰਗ ਕਰ ਰਹੇ ਸੀ। ਕਿਹਾ ਜਾ ਰਿਹਾ ਹੈ ਇਸ ਦੌਰਾਨ ਉਨ੍ਹਾਂ ਨੇ ਕੋਰੂਨਾ ਨਿਯਮਾਂ ਦੀ ਉਲੰਘਣਾ ਕੀਤੀ। ਜਿਸ ਨੂੰ ਲੈ ਕੇ ਉਨ੍ਹਾਂ ਤੇ ਮਾਮਲਾ ਦਰਜ ਕੀਤਾ ਹੈ। ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਾਆ ਹੈ।
ਜਾਣਕਾਰੀ ਲਈ ਦੱਸ ਦੇਈਏ ਹਾਲ ਹੀ ਵਿਚ ਕੋਰੂਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਸੀ ਅਦਾਕਾਰ ਜਿੰਮੀ ਸ਼ੇਰਗਿੱਲ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਸਾਰਿਆਂ ਉੱਤੇ ਕੋਰੋਨਾ ਦੇ ਕਾਰਨ ਲਗਾਏ ਗਏ ਕਰਫਿਊ ਦੀ ਉਲੰਘਣਾ ਦਾ ਆਰੋਪ ਲਗਾਇਆ ਗਿਆ ਹੈ।