ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਵੱਲੋਂ ਅਪਣੇ ਹੋਮ ਪ੍ਰੋਡੋਕਸ਼ਨ ਅਧੀਨ ਨਿਰਮਿਤ ਕੀਤੀ ਆਪਣੀ ਇੱਕ ਹੋਰ ਵੱਡੀ ਅਤੇ ਬਹੁ-ਚਰਚਿਤ ਫਿਲਮ ‘ਅਕਾਲ’ ਦਾ ਪੋਸਟਰ ਅੱਜ ਰਿਲੀਜ਼ ਕਰ ਦਿੱਤਾ ਗਿਆ ਹੈ। ਸੱਚੀ ਯੋਧੇ ਦੀਆਂ ਕਹਾਣੀਆਂ ਤੋਂ ਪ੍ਰੇਰਿਤ ‘ਅਕਾਲ’ 10 ਅਪ੍ਰੈਲ 2025 ਨੂੰ ਸਿਨੇਮਾ ਘਰਾਂ ਵਿਚ ਲੱਗ ਜਾਵੇਗੀ।
‘ਹੰਬਲ ਮੋਸ਼ਨ ਪਿਕਚਰਸ’ ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ, ਜਦਕਿ ਲੇਖਨ ਅਤੇ ਨਿਰਦੇਸ਼ਨ ਗਿੱਪੀ ਗਰੇਵਾਲ ਦੁਆਰਾ ਕੀਤਾ ਗਿਆ ਹੈ। ਇਸ ਫਿਲਮ ਵਿੱਚ ਗਿੱਪੀ ਗਰੇਵਾਲ ਅਤੇ ਨਿਮਰਤ ਖਹਿਰਾ ਵੱਲੋਂ ਲੀਡਿੰਗ ਕਿਰਦਾਰ ਪਲੇਅ ਕੀਤੇ ਗਏ ਹਨ, ਜਿੰਨ੍ਹਾਂ ਤੋਂ ਇਲਾਵਾ ਮੀਤਾ ਵਸ਼ਿਸ਼ਠ, ਅਸ਼ੀਸ਼ ਦੁੱਗਲ, ਏਕਮ ਗਰੇਵਾਲ, ਸ਼ਿੰਦਾ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ, ਜੱਗੀ ਸਿੰਘ, ਹਰਿੰਦਰ ਭੁੱਲਰ ਵੀ ਮਹੱਤਵਪੂਰਨ ਕਿਰਦਾਰਾਂ ਵਿੱਚ ਹਨ। 10 ਅਪ੍ਰੈਲ 2025 ਨੂੰ ਵਰਲਡ-ਵਾਈਡ ਪ੍ਰਦਸ਼ਿਤ ਕੀਤੀ ਜਾਵੇਗੀ। ਉਕਤ ਫਿਲਮ ਦੇ ਸਿਨੇਮਾਟੋਗ੍ਰਾਫ਼ਰ ਬਲਜੀਤ ਸਿੰਘ ਦਿਓ, ਸਹਿ ਨਿਰਮਾਣਕਾਰ ਭਾਨਾ ਲਾ, ਕਾਰਜਕਾਰੀ ਨਿਰਮਾਤਾ ਹਰਦੀਪ ਦੁੱਲਟ, ਸੰਗੀਤਕਾਰ ਸ਼ੰਕਰ ਅਹਿਸਾਸ ਲੋਏ ਅਤੇ ਗੀਤਕਾਰ ਹੈਪੀ ਰਾਏਕੋਟੀ ਹਨ।
ਇਹ ਵੀ ਪੜ੍ਹੋ : USA ਤੋਂ ਡਿਪੋਰਟ ਹੋਇਆ ਗੁਰਮੀਤ ਵੀ ਅੱਜ ਪਰਤੇਗਾ ਪੰਜਾਬ, ਲੱਖਾਂ ਦਾ ਕਰਜ਼ਾ ਚੁੱਕ ਮਾਪਿਆਂ ਨੇ ਭੇਜਿਆ ਸੀ ਵਿਦੇਸ਼
ਫਿਲਮ ਵਿੱਚ ਸਿੱਖ ਇਤਿਹਾਸ ਦੀ ਤਰਜ਼ਮਾਨੀ ਕਰਦੇ ਕਾਫ਼ੀ ਵਿਲੱਖਣ ਰੋਲ ਅਦਾ ਕਰਦੇ ਵਿਖਾਈ ਦੇਣਗੇ ਅਦਾਕਾਰ ਗਿੱਪੀ ਗਰੇਵਾਲ ਅਤੇ ਨਿਮਰਤ ਖਹਿਰਾ, ਜਿੰਨ੍ਹਾਂ ਵੱਲੋਂ ਪਹਿਲੀ ਵਾਰ ਇਸ ਤਰ੍ਹਾਂ ਦੀਆਂ ਚੁਣੌਤੀਪੂਰਨ ਭੂਮਿਕਾਵਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ। ਗਿੱਪੀ ਗਰੇਵਾਲ ਨੇ ਕਿਹਾ ਕਿ ਅਸੀਂ ਅਕਾਲ ਦਾ ਪੋਸਟਰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕਰਨ ਲਈ ਉਤਸ਼ਾਹਿਤ ਹਾਂ। ਫਿਲਮ ਪੰਜਾਬ ਦੇ ਯੋਧਿਆਂ ਦੀ ਬਹਾਦਰੀ ਨੂੰ ਦਰਸਾਉਂਦੀ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ। ਸਾਨੂੰ ਭਰੋਸਾ ਹੈ ਕਿ ਦਰਸ਼ਕ ਇਸ ਨੂੰ ਪਸੰਦ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
