Gippy Grewal’s youngest Son : ਗਿੱਪੀ ਗਰੇਵਾਲ ਨੇ ਆਪਣੇ ਬੇਟੇ ਦਾ ਕਿਊੇਟ ਜਿਹਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਬੇਟਾ ਗੁਰਬਾਜ਼ ਗਰੇਵਾਲ ਸਵਿਮਿੰਗ ਲਈ ਤਿਆਰ ਹੋ ਕੇ ਆਉਂਦਾ ਹੋਇਆ ਦਿਖਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਉਸ ਤੋਂ ਪੁੱਛਦੇ ਹਨ ਕਿ ਉਹ ਸਵਿਮਿੰਗ ਕਰਨਾ ਚਾਹੁੰਦਾ ਹੈ ਤਾਂ ਉਸ ਦੇ ਰਿਐਕਸ਼ਨ ਵੇਖਣ ਵਾਲੇ ਸਨ।
ਇਸ ਵੀਡੀਓ ‘ਚ ਗੁਰਬਾਜ਼ ਬਹੁਤ ਹੀ ਕਿਊੇਟ ਨਜ਼ਰ ਆ ਰਿਹਾ ਹੈ ਅਤੇ ਉਸ ਦਾ ਇਹ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ‘ਤੇ ਕਮੈਂਟਸ ਕਰ ਰਹੇ ਹਨ ।
ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਹਨ । ਉਨ੍ਹਾਂ ਦੇ ਬੇਟੇ ਦੇ ਵੀਡੀਓਜ਼ ਅਤੇ ਤਸਵੀਰਾਂ ਵੀ ਦਰਸ਼ਕਾਂ ਨੂੰ ਖੂਬ ਪਸੰਦ ਆਉਂਦੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਦੇ ਚੁੱਕੇ ਹਨ । ਗੀਤਾਂ ਦੇ ਨਾਲ-ਨਾਲ ਉਹ ਕਈ ਹਿੱਟ ਫ਼ਿਲਮਾਂ ਵੀ ਇੰਡਸਟਰੀ ਨੂੰ ਦੇ ਚੁੱਕੇ ਹਨ ।
ਦੇਖੋ ਵੀਡੀਓ : ਕਿਸਾਨ ਆਈ. ਟੀ. ਸੈੱਲ ਹੈਂਡਲ ਕਰਨ ਵਾਲੇ ਨੌਜਵਾਨ ਨੇ ਮੀਡੀਆ ਸਾਹਮਣੇ ਕੀਤੇ ਵੱਡੇ ਖੁਲਾਸੇ