Gulzar no DLitt convocation: ਇਲਾਹਾਬਾਦ ਕੇਂਦਰੀ ਯੂਨੀਵਰਸਿਟੀ ਵਿੱਚ ਹੋਣ ਵਾਲੇ ਕਨਵੋਕੇਸ਼ਨ ਸਮਾਰੋਹ ਵਿੱਚ ਪ੍ਰਸਿੱਧ ਗੀਤਕਾਰ ਗੁਲਜ਼ਾਰ ਨੂੰ ਆਨਰੇਰੀ ਡਿਗਰੀ ਨਾਲ ਸਨਮਾਨਿਤ ਨਹੀਂ ਕੀਤਾ ਜਾਵੇਗਾ। ਇਲਾਹਾਬਾਦ ਯੂਨੀਵਰਸਿਟੀ ਨੇ ਗੁਲਜ਼ਾਰ ਦੇ ਨਾਂ ਦਾ ਪ੍ਰਸਤਾਵ ਕੇਂਦਰੀ ਸਿੱਖਿਆ ਮੰਤਰਾਲੇ ਨੂੰ ਭੇਜਿਆ ਸੀ ਪਰ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਮਿਲੀ ਹੈ।
ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਡੀਲਿਟ (DLitt) ਦੀ ਆਨਰੇਰੀ ਡਿਗਰੀ ਲਈ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫੈਸਰ ਪ੍ਰਸ਼ਾਂਤ ਘੋਸ਼ ਵੱਲੋਂ ਗੀਤਕਾਰ ਗੁਲਜ਼ਾਰ ਦੇ ਨਾਂ ਦਾ ਪ੍ਰਸਤਾਵ ਰੱਖਿਆ ਗਿਆ ਸੀ। ਅਗਸਤ ਵਿੱਚ ਹੋਈ ਕਾਰਜ ਸਭਾ ਦੀ ਮੀਟਿੰਗ ਵਿੱਚ ਗੁਲਜ਼ਾਰ ਨੂੰ ਕਵਿਤਾ, ਫਿਲਮ ਅਤੇ ਸੱਭਿਆਚਾਰ ਵਿੱਚ ਪਾਏ ਯੋਗਦਾਨ ਲਈ ਆਨਰੇਰੀ ਡਿਗਰੀ ਪ੍ਰਦਾਨ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ‘ਤੇ ਅੰਤਿਮ ਮੋਹਰ ਲਗਾਉਣ ਲਈ ਕੇਂਦਰੀ ਸਿੱਖਿਆ ਮੰਤਰਾਲੇ ਨੂੰ ਭੇਜ ਦਿੱਤਾ। ਪਰ ਗੁਲਜ਼ਾਰ ਦੇ ਨਾਂ ਦੀ ਮਨਜ਼ੂਰੀ ਅਜੇ ਵੀ ਮੰਤਰਾਲੇ ਤੋਂ ਉਡੀਕੀ ਜਾ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ ਗੀਤਕਾਰ ਗੁਲਜ਼ਾਰ ਹੁਣ 8 ਨਵੰਬਰ ਨੂੰ ਇਲਾਹਾਬਾਦ ਯੂਨੀਵਰਸਿਟੀ ‘ਚ ਹੋਣ ਵਾਲੇ ਕਨਵੋਕੇਸ਼ਨ ਸਮਾਰੋਹ ‘ਚ ਸ਼ਾਮਲ ਨਹੀਂ ਹੋ ਸਕਣਗੇ ਅਤੇ ਨਾ ਹੀ ਉਨ੍ਹਾਂ ਦੇ ਆਉਣ ਦੀ ਕੋਈ ਸੂਚਨਾ ਮਿਲੀ ਹੈ। ਇਲਾਹਾਬਾਦ ਯੂਨੀਵਰਸਿਟੀ ਦੇ ਪੀਆਰਓ ਜਯਾ ਕਪੂਰ ਮੁਤਾਬਕ ਗੀਤਕਾਰ ਗੁਲਜ਼ਾਰ ਨੂੰ ਡੀਲਿਟ (DLitt) ਦੀ ਆਨਰੇਰੀ ਡਿਗਰੀ ਲਈ ਭੇਜੇ ਗਏ ਪ੍ਰਸਤਾਵ ਨੂੰ ਮਨਜ਼ੂਰੀ ਮਿਲਣੀ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਇਲਾਹਾਬਾਦ ਕੇਂਦਰੀ ਯੂਨੀਵਰਸਿਟੀ ਦਾ ਕਨਵੋਕੇਸ਼ਨ ਸਮਾਰੋਹ 8 ਨਵੰਬਰ ਨੂੰ ਹੋਣ ਜਾ ਰਿਹਾ ਹੈ। ਕੇਂਦਰੀ ਉਚੇਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ। ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਅਸ਼ੀਸ਼ ਕੁਮਾਰ ਚੌਹਾਨ ਵੀ ਸ਼ਿਰਕਤ ਕਰਨਗੇ। ਆਸ਼ੀਸ਼ ਕੁਮਾਰ ਚੌਹਾਨ ਬੰਬੇ ਸਟਾਕ ਐਕਸਚੇਂਜ ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਹਨ।