Gurleez Akhtar shared a post : ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਲਿਖਿਆ ‘ਸਰਬੰਸ ਦਾਨੀਆ ਵੇ ਦੇਣਾ ਕੌਣ ਦਊਗਾ ਤੇਰਾ’। ਛੋਟੇ ਸਾਹਿਬਜ਼ਾਦਿਆਂ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਆਪ ਨਿਊਛਾਵਰ ਕਰ ਦਿੱਤਾ ਸੀ । ਸਿੱਖ ਇਤਿਹਾਸ ‘ਚ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਸ੍ਰੀ ਫਤਿਹਗੜ੍ਹ ‘ਚ ਸ਼ਹੀਦੀ ਜੋੜ ਮੇਲ ‘ਚ ਸੰਗਤਾਂ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੀਆਂ ਹਨ ।
ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਸੂਬਾਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਦਾ ਨਾਂ ਇਤਿਹਾਸ ਚ ਸੁਨਹਿਰੀ ਪੰਨਿਆਂ ਨਾਲ ਲਿਖਿਆ ਗਿਆ… ਜਿੱਥੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ ਵਜ਼ੀਰ ਖਾਂ ਵੱਲੋਂ ਜਿਉਂਦਾ ਨੀਹਾਂ ‘ਚ ਚਿਣ ਕੇ ਸ਼ਹੀਦ ਕੀਤਾ ਗਿਆ।
ਅੱਜ ਉਸ ਮੁਕੱਦਸ ਧਰਤੀ ਨੂੰ ਸਿਜਦਾ ਕਰਨ ਲਈ ਲਈ ਲੱਖਾਂ ਦੀ ਗਿਣਤੀ ‘ਚ ਸੰਗਤ ਪਹੁੰਚਦੀ ਹੈ। ਗੁਰਦੁਆਰਾ ਫਤਹਿਗੜ੍ਹ ਸਾਹਿਬ ਦਸਮੇਸ਼ ਪਿਤਾ, ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁੱਜਰ ਕੌਰ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਧਰਮ ਹਿਤ ਦਿੱਤੀ ਅਦੁੱਤੀ-ਸ਼ਹਾਦਤ ਦੀ ਅਮਰ ਯਾਦਗਾਰ ਵਜੋਂ ਸ਼ੁਭਾਇਮਾਨ ਹੈ।