ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨੇ ਅੱਜ ਯਾਨੀ ਕਿ ਐਤਵਾਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ । ਉਹ ਲਗਭਗ 77 ਵਰ੍ਹਿਆਂ ਦੇ ਸਨ ਅਤੇ ਕੁਝ ਸਮੇਂ ਤੋਂ ਬੀਮਾਰ ਸਨ । ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਆਪਣੇ ਆਖਰੀ ਸਾਹ ਲਏ ।
ਗੁਰਮੀਤ ਬਾਵਾ ਨੂੰ ਲੰਮੀ ਹੇਕ ਦੀ ਮਲਿਕਾ ਦੇ ਨਾਮ ਨਾਲ ਜਾਣਿਆ ਜਾਂਦਾ ਸੀ । ਉਨ੍ਹਾਂ ਨੂੰ ਇਸ ਲੋਕ ਕਲਾ ਲਈ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
ਜੇਕਰ ਇੱਥੇ ਉਨ੍ਹਾਂ ਦੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਛੋਟੀ ਉਮਰ ਵਿੱਚ ਹੀ ਉਨ੍ਹਾਂ ਦਾ ਉਨ੍ਹਾਂ ਦੀ ਮਾਂ ਨਾਲੋਂ ਸਾਥ ਛੁੱਟ ਗਿਆ ਸੀ। ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਆਪਣੇ ਜੀਵਨ ਵਿੱਚ ਸਿਰਫ਼ ਸਿੱਖਿਆ ਹੀ ਨਹੀਂ ਬਲਕਿ ਜੇਬੀਟੀ ਵੀ ਪਾਸ ਕੀਤੀ । ਉਨ੍ਹਾਂ ਦੱਸਿਆ ਉਨ੍ਹਾਂ ਦੀ ਸਿੱਖਿਆ ਵਿੱਚ ਉਨ੍ਹਾਂ ਦੇ ਪਿਤਾ ਜੀ ਦੀ ਭੂਮਿਕਾ ਬਹੁਤ ਅਹਿਮ ਰਹੀ ਹੈ । ਜਿਨ੍ਹਾਂ ਨੇ ਸਮਾਜ ਦੇ ਖਿਲਾਫ ਜਾ ਕੇ ਮੇਰੇ ਅਧਿਆਪਿਕਾ ਬਣਨ ਦੇ ਸੁਫ਼ਨੇ ਨੂੰ ਪੂਰਾ ਕਰਨ ਵਿੱਚ ਮਦਦ ਕੀਤੀ ।
ਬਾਵਾ ਜੀ ਨੇ ਇੰਟਰਵਿਊ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਸੰਗੀਤ ਵਿੱਚ ਰੁਚੀ ਜ਼ਰੂਰ ਸੀ ਪਰ ਉਨ੍ਹਾਂ ਨੇ ਕਦੇ ਇਹ ਨਹੀਂ ਸੋਚਿਆ ਸੀ ਕਿ ਉਹ ਅੱਗੇ ਜਾ ਕੇ ਆਪ ਵੀ ਗਾਉਣਗੇ । ਉਨ੍ਹਾਂ ਦੱਸਿਆ ਸੀ ਕਿ ਅੱਗੇ ਦੀ ਜ਼ਿੰਦਗੀ ਵਿੱਚ ਉਨ੍ਹਾਂ ਦੇ ਪਤੀ ਨੇ ਆਪ ਅੱਗੇ ਹੋ ਕੇ ਉਨ੍ਹਾਂ ਨੂੰ ਸਿਖਾਇਆ ਤੇ ਗਾਉਣ ਵਿੱਚ ਮਦਦ ਕੀਤੀ।
ਇਹ ਵੀ ਪੜ੍ਹੋ: ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ- ‘ਪਟਿਆਲਾ ਤੋਂ ਹੀ ਲੜ੍ਹਾਂਗਾ ਚੋਣ’
ਦੱਸ ਦੇਈਏ ਕਿ ਗੁਰਮੀਤ ਬਾਵਾ ਨੂੰ ਇਸ ਗੱਲ ਦਾ ਬਹੁਤ ਦੁੱਖ ਸੀ ਕਿ ਅਜੋਕੇ ਸਮੇਂ ਦੀ ਗਾਇਕੀ ਪਹਿਲਾਂ ਵਰਗੀ ਨਹੀਂ ਰਹੀ । ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਸੀ ਕਿ ਗਾਉਣ ਵਾਲਾ ਤਾਂ ਸ਼ਾਇਦ ਫਿਰ ਵੀ ਠੀਕ ਗਾ ਲਵੇ, ਪਰ ਲੇਖਣੀ ਤੇ ਪੇਸ਼ਕਾਰੀ ਬਹੁਤ ਜ਼ਿਆਦਾ ਗਲਤ ਹੈ।
ਵੀਡੀਓ ਲਈ ਕਲਿੱਕ ਕਰੋ -: