Happy Raikoti’s new Song : ਪੰਜਾਬੀ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਆਪਣੇ ਨਵੇਂ ਟਰੈਕ ‘ਕਮਾਲ ਕਰੀ ਜਾਣੇ ਓ’ (Kamaal Kari Jane O) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰੇ ਇਸ ਗੀਤ ਨੂੰ ਹੈਪੀ ਰਾਏਕੋਟੀ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਕੁੱਝ ਦਿਨ ਪਹਿਲਾ ਹੀ ਇਸ ਗੀਤ ਦਾ ਪੋਸਟਰ ਰਿਲੀਜ਼ ਹੋਇਆ ਸੀ ਜਿਸ ਤੋਂ ਬਾਅਦ ਦਰਸ਼ਕਾਂ ਵਿਚ ਇਸ ਗੀਤ ਨੂੰ ਸੁਨਣ ਦੀ ਉੱਤਸੁਕਤਾ ਹੋਰ ਵੱਧ ਗਈ ਸੀ।
ਹਰ ਵਾਰ ਦੀ ਤਰ੍ਹਾਂ ਇਸ ਗੀਤ ਦੇ ਬੋਲ ਵੀ ਖੁਦ ਹੈਪੀ ਰਾਏਕੋਟੀ ਨੇ ਹੀ ਲਿਖੇ । ਜੇ ਗੱਲ ਕਰੀਏ ਸੰਗੀਤ ਦੀ ਤਾਂ ਉਹ Avvy Sra ਨੇ ਆਪਣੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾਏ ਨੇ । ਗਾਣੇ ਦਾ ਸ਼ਾਨਦਾਰ ਵੀਡੀਓ ਸੁੱਖ ਸੰਘੇੜਾ ਵੱਲੋਂ ਵਿਦੇਸ਼ ‘ਚ ਸ਼ੂਟ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਹੈਪੀ ਰਾਏਕੋਟੀ ਤੇ ਵਿਦੇਸ਼ ਮਾਡਲ । ਗਾਣੇ ਦੇ ਵੀਡੀਓ ਨੂੰ Pellet Drum Productions ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
ਜੇ ਗੱਲ ਕਰੀਏ ਹੈਪੀ ਰਾਏਕੋਟੀ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੇ ਲਿਖੇ ਗੀਤ ਰੌਸ਼ਨ ਪ੍ਰਿੰਸ, ਐਮੀ ਵਿਰਕ, ਗਿੱਪੀ ਗਰੇਵਾਲ ਸਣੇ ਕਈ ਹੋਰ ਨਾਮੀ ਗਾਇਕ ਵੀ ਗਾ ਚੁੱਕੇ ਨੇ । ਵਧੀਆ ਗੀਤਕਾਰ ਹੋਣ ਦੇ ਨਾਲ ਬਾਕਮਾਲ ਦੇ ਗਾਇਕ ਵੀ ਨੇ ਜਿਸ ਕਰਕੇ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ । ਪ੍ਰਸ਼ੰਸਕਾਂ ਨੂੰ ਉਹਨਾਂ ਦੇ ਲਿਖੇ ਹੋਏ ਗੀਤ ਕਾਫੀ ਪਸੰਦ ਆਉਂਦੇ ਹਨ। ਗੀਤ ਤੋਂ ਇਲਾਵਾ ਹੈਪੀ ਕੁੱਝ ਪੰਜਾਬੀ ਫ਼ਿਲਮਾਂ ਦੇ ਵਿੱਚ ਵੀ ਨਜ਼ਰ ਆ ਚੁਕੇ ਹਨ ਜਿਸ ਕਰਕੇ ਦਰਸ਼ਕ ਉਹਨਾਂ ਨੂੰ ਬਹੁਤ ਪਸੰਦ ਕਰਦੇ ਹਨ।
ਦੇਖੋ ਵੀਡੀਓ : ਗਾਜ਼ੀਪੁਰ ਬਾਰਡਰ ‘ਤੇ ਵੱਡੀ ਗਿਣਤੀ ‘ਚ ਵੱਧ ਰਹੇ ਕਿਸਾਨਾਂ ਦੇਖ ਕੇ ਪੁਲਿਸ ਖੁਦ ਹੋਈ ਫਰਾਰ