hc quashes salman complaint: ਸਲਮਾਨ ਖਾਨ ਨੂੰ 2019 ਦੇ ਇੱਕ ਮਾਮਲੇ ਵਿੱਚ ਬੰਬੇ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਦੇ ਤਹਿਤ ਸਲਮਾਨ ਖਾਨ ਨੂੰ ਹੁਣ ਅੰਧੇਰੀ ਕੋਰਟ ‘ਚ ਹਾਜ਼ਰ ਨਹੀਂ ਹੋਣਾ ਪਵੇਗਾ। ਹਾਈ ਕੋਰਟ ਨੇ ਅੰਧੇਰੀ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਂਬੇ ਹਾਈਕੋਰਟ ਨੇ ਸਲਮਾਨ ਦੇ ਖਿਲਾਫ ਦਰਜ FIR ਨੂੰ ਰੱਦ ਕਰਨ ਦਾ ਵੀ ਆਦੇਸ਼ ਦਿੱਤਾ ਹੈ।
ਦੱਸ ਦੇਈਏ ਕਿ ਸਾਲ 2019 ਵਿੱਚ ਇੱਕ ਪੱਤਰਕਾਰ ਨੇ ਸਲਮਾਨ ਖਾਨ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ। ਪੱਤਰਕਾਰ ਨੇ ਸਲਮਾਨ ‘ਤੇ ਹਮਲੇ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ‘ਚ ਬਾਂਬੇ ਹਾਈਕੋਰਟ ਨੇ ਸਲਮਾਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਪੱਤਰਕਾਰ ਅਸ਼ੋਕ ਪਾਂਡੇ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਬਾਡੀਗਾਰਡ ਨਵਾਜ਼ ਸ਼ੇਖ ‘ਤੇ ਕੁੱਟਮਾਰ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਪੱਤਰਕਾਰ ਨੇ ਬਾਅਦ ਵਿੱਚ ਇਸ ਸਬੰਧ ਵਿੱਚ ਅੰਧੇਰੀ ਮੈਜਿਸਟ੍ਰੇਟ ਕੋਲ ਸ਼ਿਕਾਇਤ ਦਰਜ ਕਰਵਾਈ। ਪੂਰੇ ਮਾਮਲੇ ਬਾਰੇ ਪੱਤਰਕਾਰ ਦੇ ਵਕੀਲ ਨੇ ਬਾਅਦ ਵਿੱਚ ਕਿਹਾ ਸੀ ਕਿ ਇਹ ਘਟਨਾ 24 ਅਪ੍ਰੈਲ 2019 ਦੀ ਸਵੇਰ ਦੀ ਹੈ। ਅਸ਼ੋਕ ਪਾਂਡੇ ਸਲਮਾਨ ਖਾਨ ਨਾਲ ਫੋਟੋ ਖਿਚਵਾ ਰਹੇ ਸਨ। ਇਸ ਦੌਰਾਨ ਅਦਾਕਾਰ ਦੇ ਬਾਡੀਗਾਰਡ ਨੇ ਪੱਤਰਕਾਰ ਤੋਂ ਉਸ ਦਾ ਫੋਨ ਖੋਹ ਲਿਆ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਸਲਮਾਨ ਖਾਨ ਨੇ ਵੀ ਉਸ ਨੂੰ ਧਮਕੀ ਦਿੱਤੀ ਸੀ। ਪੁਲਿਸ ਨੇ ਵੀ ਉਸਦੀ ਸ਼ਿਕਾਇਤ ਨਹੀਂ ਲਿਖੀ, ਜਿਸ ਤੋਂ ਬਾਅਦ ਉਸਨੇ ਅਦਾਲਤ ਤੱਕ ਪਹੁੰਚ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਪੱਤਰਕਾਰ ਅਸ਼ੋਕ ਪਾਂਡੇ ਨੇ ਅੰਧੇਰੀ ਦੇ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ ‘ਚ ਸਲਮਾਨ ਖਾਨ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਸੀ. ਇਸ ਦੇ ਤਹਿਤ, ਅਦਾਕਾਰ ਦੇ ਖਿਲਾਫ ਆਈਪੀਸੀ ਦੀ ਧਾਰਾ 323, 392 ਅਤੇ 506 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਹੁਣ ਇਸੇ ਮਾਮਲੇ ਦੀ ਸੁਣਵਾਈ ਕਰਦਿਆਂ ਅੱਜ ਬੰਬੇ ਹਾਈ ਕੋਰਟ ਨੇ ਪੱਤਰਕਾਰ ਵੱਲੋਂ ਅਦਾਕਾਰ ’ਤੇ ਲਾਏ ਗਏ ਸਾਰੇ ਦੋਸ਼ਾਂ ਨੂੰ ਖਾਰਜ ਕਰਦਿਆਂ ਸਲਮਾਨ ਖ਼ਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ।