Himanshi khurana Support Farmers : ਖੇਤੀ ਬਿੱਲਾਂ ਦੇ ਖਿਲਾਫ ਕਿਸਾਨ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ । ਕਿਸਾਨਾਂ ਨੂੰ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ । ਪੰਜਾਬੀ ਸਿਤਾਰੇ ਇਸ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹਨ । ਅਦਾਕਾਰਾ ਹਿਮਾਂਸ਼ੀ ਖੁਰਾਣਾ ਵੀ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਨੇ ।

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਖਾਲਸਾ ਏਡ ਦੇ ਵਲੰਟੀਅਰਸ ਦੇ ਨਾਲ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਤੋਂ ਪਹਿਲਾਂ ਵੀ ਹਿਮਾਂਸ਼ੀ ਕਿਸਾਨਾਂ ਦੇ ਹੱਕ ‘ਚ ਲਗਾਤਾਰ ਪੋਸਟਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਜਦੋਂ ਕੰਗਨਾ ਰਣੌਤ ਵਲੋਂ ਟਿਪਣੀ ਕੀਤੀ ਗਈ ਸੀ ਤਾ ਉਸ ਗੱਲ ਦੇ ਵਿਰੋਧ ਵਿਚ ਹਿਮਾਂਸ਼ੀ ਖੁਰਾਣਾ ਨੇ ਵੀ ਕੰਗਣਾ ਨੂੰ ਚੰਗਾ ਜਵਾਬ ਦਿੱਤਾ ਸੀ।

ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਸ਼ਨੀਵਾਰ ਨੂੰ 17 ਦਿਨ ਹੋ ਗਏ। ਪਰ ਕਿਸਾਨਾਂ ਅਤੇ ਸਰਕਾਰ ਕਿਸੇ ਵੀ ਪੱਖ ਦੇ ਰਵੱਈਏ ‘ਚ ਨਰਮੀ ਨਹੀਂ ਆਈ। ਇਸ ਦੇ ਨਾਲ ਹੀ ਹੁਣ ਹੰਗਾਮਾ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਕਿਸਾਨ ਸੰਗਠਨਾਂ ਨੇ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਹੈ।ਉਧਰ ਦੂਜੇ ਪਾਸੇ, ਹਰਿਆਣਾ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਘੇਰਨ ਦਾ ਐਲਾਨ ਕੀਤਾ। ਇਸ ਲਈ ਗੁਰੂਗ੍ਰਾਮ ਅਤੇ ਫਰੀਦਾਬਾਦ ਵਿਚ ਪੁਲਿਸ ਅਲਰਟ ‘ਤੇ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਦੇਖੋ ਵੀਡੀਓ : ਲੱਖਾ ਸਿਧਾਨਾ ਨੇ ਕਿਸਾਨਾਂ ਦੀ ਸਟੇਜ ਤੋਂ Live ਹੋ ਕੀਤਾ ਐਲਾਨ, ਕੱਲ ਲਈ ਖਿੱਚ ਲਓ ਤਿਆਰੀ






















