Honey Sarkar’s father passes away :ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਨ੍ਹਾਂ ਨੇ ਗਾਇਕ ਹਨੀ ਸਰਕਾਰ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । ਉਨ੍ਹਾਂ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਭਾਵੁਕ ਪੋਸਟ ਵੀ ਪਾਈ ਹੈ ।
ਜਿਸ ‘ਚ ਉਨ੍ਹਾਂ ਨੇ ਹਨੀ ਸਰਕਾਰ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਜਤਾਉਂਦਿਆਂ ਹੋਇਆਂ ਲਿਖਿਆ ‘ਹਨੀ ਸਰਕਾਰ ਦੇ ਫਾਦਰ ਸਾਬ ਬਹੁਤ ਹੀ ਨੇਕ ਦਿਲ ਇਨਸਾਨ ਅੰਕਲ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਮਹਾਰਾਜ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ, ਵਾਹਿਗੁਰੂ’ । ਹਨੀ ਸਰਕਾਰ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਪਿਤਾ ਦੇ ਦਿਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ । ਹਨੀ ਸਰਕਾਰ ਇੱਕ ਵਧੀਆ ਗਾਇਕ ਹਨ ।
ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਰਣਜੀਤ ਬਾਵਾ ਦੀ ਗੱਲ ਕਰੀਏ ਤਾਂ ਇੰਡਸਟਰੀ ਨੂੰ ਕਈ ਹਿੱਟ ਗੀਤ ਦੇਣ ਦੇ ਨਾਲ-ਨਾਲ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਏਨੀਂ ਦਿਨੀਂ ਉਹ ਕਿਸਾਨਾਂ ਦੇ ਹੱਕ ‘ਚ ਡਟੇ ਹੋਏ ਨਜ਼ਰ ਆ ਰਹੇ ਹਨ ।
ਦੇਖੋ ਵੀਡੀਓ : ਕਿਸਾਨਾਂ ਦੀ ਸਟੇਜ ਤੋਂ Kanwar Grewal Live | Daily Post Punjabi