honey singh dispute with : ਪਤਨੀ ਵਲੋਂ ਲਗਾਏ ਗਏ ਦੋਸ਼ਾਂ ਦੇ ਕਾਰਨ ਪੰਜਾਬੀ ਗਾਇਕ ਹਨੀ ਸਿੰਘ ਦੀ ਅੱਜ ਦਿੱਲੀ ਤੀਸ ਹਜਾਰੀ ਕੋਰਟ ਦੇ ਵਿੱਚ ਪੇਸ਼ੀ ਸੀ। ਜਿਸ ਵਿੱਚ ਹਨੀ ਸਿੰਘ ਨਹੀਂ ਪੇਸ਼ ਹੋਏ। ਪਰ ਹਨੀ ਸਿੰਘ ਦੇ ਵਕੀਲ ਨੇ ਕਿਹਾ ਹੈ ਕਿ ਉਹ ਅਗਲੀ ਸੁਣਵਾਈ ਤੇ ਜ਼ਰੂਰ ਪੇਸ਼ ਹੋਣਗੇ। ਕੋਰਟ ‘ਚ ਪੇਸ਼ ਨਾ ਹੋਣ ਦੀ ਵਜ੍ਹਾ ਦੱਸਦੇ ਹੋਏ ਵਕੀਲ ਨੇ ਕਿਹਾ ਕਿ ਹਨੀ ਸਿੰਘ ਦੇ ਸਿਹਤ ਠੀਕ ਨਹੀਂ ਹੈ। ਇਸ ਲਈ ਉਹ ਕੋਰਟ ਦੇ ਵਿੱਚ ਨਹੀਂ ਆ ਸਕਦੇ।
ਉਹਨਾਂ ਨੇ ਹਨੀ ਸਿੰਘ ਨੂੰ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਉਹ ਅਗਲੀ ਸੁਣਵਾਈ ‘ਚ ਜ਼ਰੂਰ ਪੇਸ਼ ਹੋਣਗੇ। ਦੱਸਣਯੋਗ ਹੈ ਕਿ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ‘ਦਿ ਪ੍ਰੋਟੈਕਸ਼ਨ ਆਫ ਵੂਮੈਨ ਫਰੋਮ ਡੋਮੇਸਟਿਕ ਵੌਇਲੈਂਸ ਐਕਟ ‘ ਤਹਿਤ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਗਾਇਕ ਖਿਲਾਫ ਘਰੇਲੂ ਹਿੰਸਾ ਦੀ ਪਟੀਸ਼ਨ ਦਰਜ਼ ਕਰਵਾਈ ਹੈ। ਕੋਰਟ ਨੇ ਇਸ ਮਾਮਲੇ ਦੇ ਵਿੱਚ ਹਨੀ ਸਿੰਘ ਨੂੰ 28 ਅਗਸਤ ਜਾਣੀ ਅੱਜ ਪੇਸ਼ ਹੋਣ ਲਈ ਕਿਹਾ ਸੀ ਪਰ ਉਹਨਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਉਹਨਾਂ ਦੇ ਵਕੀਲ ਨੇ ਅੱਜ ਕੋਰਟ ਵਿੱਚ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਹੈ।
ਹਨੀ ਸਿੰਘ ਦੇ ਵਕੀਲ ਦੀ ਇਸ ਮੰਗ ਤੇ ਕੋਰਟ ਨੇ ਗਾਇਕ ਦੀ ਮੈਡੀਕਲ ਰਿਪੋਰਟ ਤੇ ਇਨਕਮ ਟੈਕਸ ਰਿਟਰਨ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਕੋਰਟ ਤੋਂ ਉੱਪਰ ਕੋਈ ਵੀ ਨਹੀਂ ਹੈ। ਜਿਸ ਤੇ ਹਨੀ ਸਿੰਘ ਦੇ ਵਕੀਲ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਨਕਮ ਟੈਕਸ ਰਿਟਰਨ ਤੇ ਮੈਡੀਕਲ ਰਿਪੋਰਟ ਦਾਖ਼ਲ ਕਰਵਾਉਣਗੇ।