ਮਹਾਠੱਗ ਸੁਕੇਸ਼ ਚੰਦਰਸ਼ੇਖਰ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਜੈਕਲੀਨ ਫਰਨਾਂਡੀਜ਼ ਨੇ ਵਿਦੇਸ਼ ਜਾਣ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਸ਼ੁੱਕਰਵਾਰ ਨੂੰ ਅਦਾਲਤ ਨੇ ਸੁਣਵਾਈ ਦੌਰਾਨ ਉਸ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਦਾ ਕਹਿਣਾ ਹੈ ਕਿ ਪਹਿਲਾਂ ਦੋਸ਼ ਆਇਦ ਹੋਣ ਦਿਓ। ਇਸ ਤੋਂ ਬਾਅਦ ਜੈਕਲੀਨ ਫਰਨਾਂਡੀਜ਼ ਨੇ ਵਿਦੇਸ਼ ਜਾਣ ਦੀ ਪਟੀਸ਼ਨ ਵਾਪਸ ਲੈ ਲਈ।
ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਹੋਈ। ਇਸ ਦੌਰਾਨ ਉਸ ਨੇ ਬਹਿਰੀਨ ਜਾਣ ਦੀ ਬੇਨਤੀ ਕਰਦਿਆਂ ਆਪਣੀ ਅਰਜ਼ੀ ਵਾਪਸ ਲੈ ਲਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਆਪਣੇ ਪਰਿਵਾਰ ਨਾਲ ਬਹਿਰੀਨ ਜਾਣਾ ਚਾਹੁੰਦੀ ਸੀ। ਉਹ 23 ਦਸੰਬਰ 2022 ਤੋਂ 5 ਜਨਵਰੀ 2023 ਤੱਕ ਉੱਥੇ ਰਹਿਣਾ ਚਾਹੁੰਦੀ ਸੀ। ਅਭਿਨੇਤਰੀ ਨੇ ਬਹਿਰੀਨ ਜਾਣ ਦੀ ਇਜਾਜ਼ਤ ਲਈ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਸੀ।