Jassi Gill Share Post: ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਅਕਸਰ ਸੋਸ਼ਲ ਮੀਡੀਆ ਤੇ ਵੀਡੀਓਜ਼ ਅਤੇ ਪੋਸਟ ਸ਼ੇਅਰ ਕਰਦੇ ਰਹਿੰਦੇ ਨੇ ਜੋ ਫੈਨਜ਼ ਵੱਲੋ ਕਾਫੀ ਪਸੰਦ ਕੀਤੀਆ ਜਾਂਦੀਆਂ ਹਨ। ਹਾਲ ਹੀ ਵਿੱਚ ਜੱਸੀ ਗਿੱਲ਼ ਨੇ ਇਸ ਪੋਸਟ ਸਾਂਝੀ ਕੀਤੀ ਹੈ ਜਿਸ ਨੂੰ ਫੈਨਜ਼ ਵੱਲੋ ਕਾਫੀ ਪੰਸਦ ਕੀਤਾ ਜਾ ਰਿਹਾ ਹੈ । ਜੱਸੀ ਗਿੱਲ ਨੇ ਆਪਣੀ ਬੇਟੀ ਰੋਜਸ ਦੇ ਨਾਲ ਮੁੜ ਤੋਂ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਆਪਣੀ ਬੇਟੀ ਦੇ ਨਾਲ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਨਾ ਤੇਰੇ ਜਿਹਾ ਹੋਰ ਮਿਲਣਾ ਐਂਵੇ ਨੀ ਦੀਵਾਨਾ ਤੇਰਾ ਮੈਂ’ ।

ਇਸ ਤਸਵੀਰ ‘ਤੇ ਵੱਡੀ ਗਿਣਤੀ ‘ਚ ਲੋਕ ਕਮੈਂਟਸ ਕਰ ਰਹੇ ਨੇ ਅਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਨੇ । ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ ।
ਪਿੱਛੇ ਜਿਹੇ ਕੰਗਨਾ ਰਣੌਤ ਦੇ ਨਾਲ ਉੇਨ੍ਹਾਂ ਦੀ ਫ਼ਿਲਮ ‘ਪੰਗਾ’ ਆਈ ਸੀ । ਜਿਸ ਨੂੰ ਕਿ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਸੀ । ਜਲਦ ਹੀ ਹੁਣ ਜੱਸੀ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਣਗੇ ।






















