ਜਸਵਿੰਦਰ ਸਿੰਘ ਭੱਲਾ ਨੂੰ ਪੰਜਾਬੀ ਫ਼ਿਲਮ ਇੰਡਸਟਰੀ ‘ਚ ਹਾਸਰਸ ਕਲਾਕਾਰ ਵਜੋਂ ਵੀ ਜਾਣਿਆ ਜਾਂਦਾ ਹੈ। ‘ਚੱਕ ਦੇ ਫੱਟੇ’, ‘ਕੈਰੀ ਆਨ ਜੱਟਾ’, ‘ਡੈਡੀ ਕੂਲ ਮੁੰਡੇ ਫੂਲ’ ਵਰਗੀਆਂ ਫ਼ਿਲਮਾਂ ਨਾਲ ਫ਼ਿਲਮ ਜਗਤ ‘ਚ ਮਕਬੂਲ ਹੋਏ ਜਸਵਿੰਦਰ ਭੱਲਾ ਅੱਜ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ।
ਉਨ੍ਹਾਂ ਦਾ ਜਨਮ 4 ਮਈ 1960 ਨੂੰ ਦੋਰਾਹਾ, ਪੰਜਾਬ ‘ਚ ਹੋਇਆ। ਜਸਵਿੰਦਰ ਭੱਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ, ਵਿਭਾਗ ਦੇ ਮੁਖੀ ਵੀ ਹਨ। ਉਨ੍ਹਾਂ ਨੇ ਆਪਣੀ ਬੀ. ਐੱਸ. ਸੀ. ਅਤੇ ਐਮ. ਐੱਸ. ਸੀ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਅਤੇ ਪੀ. ਐਚ. ਡੀ. ਚੌਧਰੀ ਚਰਨ ਸਿੰਘ ਯੂਨੀਵਰਸਿਟੀ ਮੇਰਠ ਤੋਂ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੀ. ਏ. ਯੂ. ‘ਚ ਸਹਾਇਕ ਪ੍ਰੋਫੈਸਰ ਵਜੋਂ ਕੀਤੀ। ਇੱਕ ਪ੍ਰੋਫੈਸਰ ਅਤੇ ਮੁਖੀ, ਪਸਾਰ ਸਿੱਖਿਆ ਵਿਭਾਗ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਹ 31 ਮਈ 2020 ਨੂੰ ਸਰਗਰਮ ਸੇਵਾ ਤੋਂ ਸੇਵਾ ਮੁਕਤ ਹੋਏ ਹਨ।
ਜਸਵਿੰਦਰ ਭੱਲਾ ਦਾ ਵਿਆਹ ਪਰਮਦੀਪ ਭੱਲਾ ਨਾਲ ਹੋਇਆ ਹੈ, ਜੋ ਇਕ ਫਾਈਨ ਆਰਟਸ ਅਧਿਆਪਕ ਹੈ। ਉਨ੍ਹਾਂ ਦੇ ਬੇਟੇ ਦਾ ਨਾਮ ਪਖਰਾਜ ਭੱਲਾ ਹੈ। ਪੁਖਰਾਜ 2002 ਤੋਂ ‘ਛਣਕਾਟਾ’ ਦੇ ਕੁਝ ਕੈਸਟਾਂ ‘ਚ ਵੀ ਆਇਆ ਹੈ।