Kamal Heer and Manmohan Waris : ਦੇਸ਼ ਵਿਚ ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ।ਇਸ ਧਰਨੇ ਪ੍ਰਦਰਸ਼ਨ ਨੂੰ ਪੰਜਾਬੀ ਕਲਾਕਾਰਾਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ । ਜਿੱਥੇ ਦੇਸ਼ ‘ਚ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਜਾਰੀ ਹਨ । ਉੱਥੇ ਹੀ ਵਿਦੇਸ਼ ‘ਚ ਵੀ ਲੋਕਾਂ ਵੱਲੋਂ ਕਿਸਾਨਾਂ ਦੇ ਹੱਕ ‘ਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ । ਵਿਦੇਸ਼ਾਂ ‘ਚ ਵੱਸਦੇ ਕਲਾਕਾਰ ਵੀ ਇਸ ਰੋਸ ਪ੍ਰਦਰਸ਼ਨ ‘ਚ ਹਿੱਸਾ ਲੈ ਰਹੇ ਹਨ ।
ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲਹੀਰ ਨੇ ਵੀ ਵੈਨਕੁਵਰ ‘ਚ ਹੋਏ ਇਸ ਧਰਨੇ ‘ਚ ਭਾਗ ਲਿਆ ।ਭਾਰਤੀ ਅੰਬੇਸੀ ਦੇ ਅੱਗੇ ਇਹ ਰੋਸ ਧਰਨਾ ਕੀਤਾ ਗਿਆ । ਦਿੱਲੀ ਦੀਆਂ ਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ ੩੩ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ।
ਸਰਕਾਰ ਵੱਲੋਂ ਕਿਸਾਨਾਂ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਮੀਟਿੰਗ ਵਿੱਚ ਤੁਹਾਡੇ ਵੱਲੋਂ ਭੇਜੇ ਗਏ ਵੇਰਵਿਆਂ ਦੇ ਮੱਦੇਨਜ਼ਰ ਤਿੰਨੇ ਖੇਤੀ ਕਾਨੂੰਨ ਤੇ ਐਮਐਸਪੀ ਖਰੀਦ ਪ੍ਰਣਾਲੀ ਦੇ ਨਾਲ-ਨਾਲ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਲਈ ਕਮਿਸ਼ਨ ਆਰਡੀਨੈਂਸ 2020 ਤੇ ਬਿਜਲੀ ਸੋਧ ਬਿੱਲ 2020 ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।”
ਦੇਖੋ ਵੀਡੀਓ : ਖੇਤੀ ਆਰਡੀਨੈਂਸ ਖਿਲਾਫ Deep Sidhu, ਕੇਂਦਰ ਸਰਕਾਰ ਦੀ ਬਣਾਈ ਰੇਲ, ਕਿਹਾ ਹਿੱਕ ਪਾੜਨ ਨੂੰ ਤਿਆਰ