kangana Ranaut Legal Notice: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਇਕ ਟਵੀਟ ਵਿੱਚ ਕਿਸਾਨ ਅੰਦੋਲਨ ਤਹਿਤ ਦਿੱਲੀ ਪੁੱਜੀ ਪੰਜਾਬ ਦੀ ਇਕ ਬਜ਼ੁਰਗ ਔਰਤ ਬਾਰੇ ਕਿਹਾ ਸੀ ਕਿ ਇਹ ਲੋਕ 100 ਰੁਪਏ ਦਿਹਾੜੀ ’ਤੇ ਇੱਥੇ ਆਏ ਹਨ। ਇਸ ਦੇ ਨਾਲ ਹੀ ਉਸਨੇ ਬਜ਼ੁਰਗ ਪੰਜਾਬੀ ਔਰਤ ਨੂੰ ਸ਼ਾਹੀਨ ਬਾਗ ਧਰਨੇ ਵਿੱਚ ਸ਼ਾਮਿਲ ਬਿਲਕਿਸ ਬਾਨੋ ਦੱਸਦਿਆਂ ਇਕ ਤਰ੍ਹਾਂ ਉਸਦੇ ਇਸ ਅੰਦੋਲਨ ਵਿੱਚ ਆਉਣ ਦਾ ਮਖ਼ੌਲ ਉਡਾਇਆ ਸੀ। ਲੇਕਿਨ ਹੁਣ ਕੰਗਨਾ ਰਣੌਤ ਵੱਲੋਂ ਪੰਜਾਬ ਦੀ ਇਕ ਬਜ਼ੁਰਗ ਔਰਤ ਦਾ ਅਪਮਾਨ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੋਤ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਉਹ ਇਸ ਗ਼ਲਤੀ ਲਈ ਮੁਆਫ਼ੀ ਮੰਗੇ ਨਹੀਂ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਲਈ ਦੱਸ ਦੇਈਏ ਕਿ ਕੰਗਨਾ ਨੂੰ ਦਿੱਤੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਉਹ ਆਪਣੇ ਉਕਤ ਟਵੀਟਸ ਲਈ ਮੁਆਫ਼ੀ ਮੰਗੇ ਨਹੀਂ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਇਕ ਵਕੀਲ ਸ: ਹਾਕਮ ਸਿੰਘ ਵੱਲੋਂ ਵੀ ਕੰਗਨਾ ਨੂੰ ਕਾਨੂੰਨੀ ਨੋਟਿਸ ਭੇਜੇ ਜਾ ਚੁੱਕੇ ਹਨ ਜਦਕਿ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੁਸਾਂਝ ਨਾਲ ਟਵਿੱਟਰ ’ਤੇ ਮਿਹਣੋ ਮਿਹਣੀ ਹੋਈ ਕੰਗਨਾ ਦੀ ਭਾਰੀ ਅਲੋਚਨਾ ਹੋ ਰਹੀ ਹੈ।
ਦੱਸ ਦੇਈਏ ਕਿ ਕੰਗਨਾ ਲਤਾਰ ਆਪਣੇ ਟਵੀਟ ਲਈ ਆਲੋਚਕਾਂ ਦੇ ਨਿਸ਼ਾਨੇ ‘ਤੇ ਹੈ। ਹਾਲ ਹੀ ਵਿੱਚ, ਬਾਲੀਵੁੱਡ ਸਿਤਾਰਿਆਂ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਕਿਸਾਨ ਅੰਦੋਲਨ ਦੇ ਸੰਬੰਧ ਵਿੱਚ ਉਨ੍ਹਾਂ ਦੇ ਟਵੀਟ ਉੱਤੇ ਇਤਰਾਜ਼ ਜਤਾਇਆ ਸੀ। ਦਿਲਜੀਤ ਦੋਸਾਂਝ ਨਾਲ ਉਸ ਦੀ ਜ਼ਬਾਨ-ਮੂੰਹ ਦੀ ਲੜਾਈ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਦੋਂ ਵਿਵਾਦ ਵੱਧਦਾ ਗਿਆ ਤਾਂ ਕੰਗਨਾ ਨੂੰ ਆਪਣਾ ਇੱਕ ਟਵੀਟ ਵੀ ਡਿਲੀਟ ਕਰਨਾ ਪਿਆ।