ਕੰਗਨਾ ਰਣੌਤ 5 ਦਿਨਾਂ ਦੇ ਅੰਦਰ-ਅੰਦਰ ਮੁੰਬਈ ਪੁਲਿਸ ਸਾਹਮਣੇ ਪੇਸ਼ ਹੋ ਸਕਦੀ ਹੈ। ਹਾਲ ਹੀ ਵਿੱਚ ਕੰਗਨਾ ਰਣੌਤ ਵੱਲੋਂ ਸਿੱਖ ਭਾਈਚਾਰੇ ਖਿਲਾਫ਼ ਸੋਸ਼ਲ ਮੀਡੀਆ ‘ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਵਿੱਚ FIR ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਬੰਬੇ ਹਾਈ ਕੋਰਟ ਨੇ ਕੰਗਨਾ ਨੂੰ 22 ਦਸੰਬਰ ਤੱਕ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ।

ਇਸ ਮਾਮਲੇ ਵਿੱਚ ਮੁੰਬਈ ਪੁਲਿਸ ਵੱਲੋਂ ਬੰਬੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਕੰਗਨਾ ਰਣੌਤ ਨੂੰ 25 ਜਨਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਗ੍ਰਿਫਤਾਰ ਨਹੀਂ ਕਰੇਗੀ, ਬਸ਼ਰਤੇ ਉਹ ਆਪਣੇ ਵੱਲੋਂ ਕੀਤੀਆਂ ਸਿੱਖ ਵਿਰੋਧੀ ਇੰਸਟਾਗ੍ਰਾਮ ਪੋਸਟਾਂ ਦੇ ਸਬੰਧ ਵਿੱਚ ਜਾਂਚ ਵਿੱਚ ਸਹਿਯੋਗ ਕਰਦੀ ਹੋਵੇ । ਇਸ ਮਾਮਲੇ ਵਿੱਚ ਕੰਗਨਾ ਰਣੌਤ ਨੇ ਹਾਈਕੋਰਟ ਨੂੰ ਕਿਹਾ ਸੀ ਕਿ ਉਹ 22 ਦਸੰਬਰ ਤੱਕ ਖਾਰ ਪੁਲਿਸ ਜਾ ਕੇ ਆਪਣਾ ਬਿਆਨ ਦਰਜ ਕਰਵਾਏਗੀ ।
ਇਹ ਵੀ ਪੜ੍ਹੋ: PM ਮੋਦੀ ਨੂੰ ਇਕ ਹੋਰ ਅੰਤਰਰਾਸ਼ਟਰੀ ਸਨਮਾਨ, ਸਰਵਉੱਚ ਨਾਗਰਿਕ ਐਵਾਰਡ ਨਾਲ ਨਿਵਾਜੇਗਾ ਭੂਟਾਨ
ਚੰਦਰਪਾਲ ਵੱਲੋਂ ਦਾਇਰ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਅਦਾਕਾਰਾ ਵਿਰੁੱਧ ਦੇਸ਼ ਭਰ ਵਿੱਚ ਦਾਇਰ ਸਾਰੀਆਂ ਐੱਫ. ਆਰ. ਆਈਜ਼. ਨੂੰ ਖਾਰ ਪੁਲਿਸ ਸਟੇਸ਼ਨ, ਮੁੰਬਈ ਵਿੱਚ ਤਬਦੀਲ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਜਦੋਂ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ ਤਾਂ ਅਦਾਕਾਰਾ ਵੱਲੋਂ ਸਿੱਖ ਭਾਈਚਾਰੇ ਖਿਲਾਫ਼ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਉਸਨੂੰ ਕਾਫੀ ਟ੍ਰੋਲ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕੰਗਨਾ ਵੱਲੋਂ ਆਜ਼ਾਦੀ ਘੁਲਾਟੀਆਂ ਬਾਰੇ ਵੀ ਨਫਰਤ ਭਰੀਆਂ ਪੋਸਟਾਂ ਪਾਈਆਂ ਗਈਆਂ। ਉਸ ਦੇ ਇਨ੍ਹਾਂ ਬਿਆਨਾਂ ਤੋਂ ਬਾਅਦ ਕੰਗਨਾ ਖਿਲਾਫ ਕਈ ਥਾਵਾਂ ‘ਤੇ ਐੱਫ. ਆਈ.ਆਰ. ਦਰਜ ਕਰਵਾ ਕੇ ਉਸ ਤੋਂ ਪਦਮ ਸ਼੍ਰੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਹੋਈ।
ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
