ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦਾ ਨਵਾਂ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਕੰਗਨਾ ਨੇ ਟ੍ਰੇਲਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤਾ ਹੈ। ਇਸ ਫ਼ਿਲਮ ‘ਤੇ ਇਤਰਾਜ਼ਾਂ ਤੋਂ ਬਾਅਦ ਕੁੱਝ ਸੀਨ ਹਟਾ ਦਿੱਤੇ ਗਏ ਹਨ। ਕਰੀਬ 3 ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਫ਼ਿਲਮ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਇਹ ਫ਼ਿਲਮ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ, ਪਰ ਇਸ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਤੋਂ ਮਨਜ਼ੂਰੀ ਨਹੀਂ ਮਿਲੀ ਸੀ।
ਸਿੱਖ ਜਥੇਬੰਦੀਆਂ ਨੇ ਇਸ ਫ਼ਿਲਮ ਦੇ ਟ੍ਰੇਲਰ ਵਿੱਚ ਦਿਖਾਏ ਗਏ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਇਆ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਫ਼ਿਲਮ ਐਮਰਜੈਂਸੀ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਸਮਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਹੈ। CBFC ਨੇ ਸਿੱਖ ਜਥੇਬੰਦੀਆਂ ਦੇ ਇਤਰਾਜ਼ ਤੋਂ ਬਾਅਦ ਫ਼ਿਲਮ ਦਾ ਸਰਟੀਫਿਕੇਟ ਰੋਕ ਦਿੱਤਾ ਸੀ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
CBFC ਨੇ ਇਸ ਫ਼ਿਲਮ ਦੇ 3 ਸੀਨ ਡਿਲੀਟ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਸਖ਼ਤ ਹਦਾਇਤਾਂ ਵੀ ਦਿੱਤੀਆਂ ਗਈਆਂ ਸਨ ਕਿ ਫ਼ਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਇਸ ਵਿੱਚ 10 ਬਦਲਾਅ ਕੀਤੇ ਜਾਣ। ਸੈਂਸਰ ਬੋਰਡ ਨੇ ਮਣੀਕਰਨਿਕਾ ਫਿਲਮਜ਼ ਪ੍ਰਾਈਵੇਟ ਲਿਮਟਿਡ ਨੂੰ 10 ਬਦਲਾਅ ਦੀ ਸੂਚੀ ਭੇਜੀ ਸੀ। ਇਨ੍ਹਾਂ ‘ਚੋਂ ਜ਼ਿਆਦਾਤਰ ਦ੍ਰਿਸ਼ ਉਹ ਸਨ, ਜਿਨ੍ਹਾਂ ‘ਤੇ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਉਠਾਇਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: