kanwar grewal song ban: ਹਾਲ ਹੀ ਵਿੱਤ ਗਾਇਕ ਕੰਵਰ ਗਰੇਵਾਲ ਦਾ 2 ਜੁਲਾਈ ਨੂੰ ‘ਰਿਹਾਈ’ ਗੀਤ ਰਿਲੀਜ਼ ਹੋਇਆ ਸੀ। ਖਬਰਾਂ ਦੀ ਮੱਨੀਏ ਤਾਂ ਕੰਵਰ ਗਰੇਵਾਲ ਨੇ ਇਹ ਗੀਤ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਗਾਇਆ ਸੀ।
ਹਾਲਾਂਕਿ ਇਹ ਗੀਤ ਹੁਣ ਯੂਟਿਊਬ ਤੋਂ ਬੈਨ ਕਰ ਦਿੱਤਾ ਗਿਆ ਹੈ। ਗੀਤ ਸਰਕਾਰ ਵਲੋਂ ਕਾਨੂੰਨੀ ਸ਼ਿਕਾਇਤ ਕਰਨ ਦੇ ਚਲਦਿਆਂ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਗੀਤ ਕੰਵਰ ਗਰੇਵਾਲ ਨੇ ਆਪਣੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਹੁਣ ਤਕ 7 ਲੱਖ ਤੋਂ ਵੱਧ ਲੋਕਾਂ ਵਲੋਂ ਦੇਖਿਆ ਜਾ ਚੁੱਕਾ ਹੈ।
ਕੰਵਰ ਗਰੇਵਾਲ ਦੇ ‘ਰਿਹਾਈ’ ਗੀਤ ਤੋਂ ਪਹਿਲਾਂ ਭਾਰਤ ਸਰਕਾਰ ਸਿੱਧੂ ਮੂਸੇ ਵਾਲਾ ਦਾ ਗੀਤ ‘ਐੱਸ. ਵਾਈ. ਐੱਲ.’ ਵੀ ਭਾਰਤ ’ਚ ਬੈਨ ਕਰ ਚੁੱਕੀ ਹੈ। ਸਿੱਧੂ ਮੂਸੇ ਵਾਲਾ ਦੇ ਇਸ ਗੀਤ ’ਚ ਵੀ ਪੰਜਾਬ ਦੇ ਪਾਣੀਆਂ ਤੇ ਬੰਦੀ ਸਿੰਘਾਂ ਦੀ ਗੱਲ ਕੀਤੀ ਗਈ ਸੀ।