Karan Aujla Kisan protest: ਕਿਸਾਨ ਖੇਤੀ ਫਿਲਮ ਲੈ ਕੇ ਲਗਾਤਾਰ ਸੰਘਰਸ਼ ਜਾਰੀ ਹੈ। ਆਮ ਲੋਕਾਂ ਦੇ ਨਾਲ ਨਾਲ ਪੰਜਾਬੀ ਕਲਾਕਾਰ ਵੀ ਇਸ ਸੰਘਰਸ਼ ਦੀ ਲੜਾਈ ਵਿੱਚ ਆਪਣਾ ਯੋਗਦਾਨ ਦਿੰਦੇ ਨਜ਼ਰ ਆ ਰਹੇ ਹਨ। ਪੰਜਾਬੀ ਕਲਾਕਾਰ ਵੀ ਵਧ ਚੜ੍ਹ ਕੇ ਇਸ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦਿੰਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਰਾਹੀਂ ਬਹੁਤ ਸਾਰੇ ਕਲਾਕਾਰ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਅਤੇ ਪੂਰੇ ਭਾਰਤ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨ ਅੰਦੋਲਨ ਨੂੰ ਪੰਜਾਬੀ ਫ਼ਿਲਮ ਇੰਡਸਟਰੀ ਤੇ ਪੰਜਾਬੀ ਕਲਾਕਾਰਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ।
ਹਰਭਜਨ ਮਾਨ, ਸਿੱਧੂ ਮੂਸੇ ਵਾਲਾ, ਬੱਬੂ ਮਾਨ, ਅੰਮ੍ਰਿਤ ਮਾਨ, ਰਣਜੀਤ ਬਾਵਾ, ਕੰਵਰ ਗਰੇਵਾਲ, ਹਰਫ ਚੀਮਾ ਅਤੇ ਜੱਸ ਬਾਜਵਾ ਵਰਗੇ ਅਨੇਕਾਂ ਕਲਾਕਾਰ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ। ਕੋਰੋਨਾ ਆਫ਼ਤ ਕਾਰਨ ਬਾਹਰਲੇ ਮੁਲਕਾਂ ‘ਚ ਵਸਦੇ ਪੰਜਾਬੀ ਵੀ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ। ਬਾਹਰਲੇ ਮੁਲਕਾਂ ‘ਚ ਵੀ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਹਾਲ ਹੀ ‘ਚ ਪੰਜਾਬੀ ਸੰਗਤ ਜਗਤ ‘ਚ ਗੀਤਾਂ ਦੀ ਮਸ਼ੀਨ ਵਜੋਂ ਮਸ਼ਹੂਰ ਹੋਣ ਵਾਲੇ ਗਾਇਕ ਤੇ ਗੀਤਕਾਰ ਕਰਨ ਔਜਲਾ ਨੇ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਕੱਢੀ ਗਈ ਰੈਲੀ ਦੀਆਂ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ‘ਚ ਕਰਨ ਔਜਲਾ ਭਾਰੀ ਇਕੱਠ ਨਾਲ ਵਿਦੇਸ਼ ਦੀਆਂ ਸੜਕਾਂ ‘ਤੇ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਉਂਦੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਬਹੁਤ ਸਾਰੇ ਅਜਿਹੇ ਕਲਾਕਾਰ ਹਨ, ਜੋ ਇਸ ਸਮੇਂ ਬਾਹਰਲੇ ਮੁਲਕਾਂ ‘ਚ ਬੈਠੇ ਹੋਏ ਹਨ। ਵਿਦੇਸ਼ਾਂ ‘ਚ ਬੈਠ ਕੇ ਵੀ ਉਹ ਪੰਜਾਬ ਦੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੇ ਹਨ। ਕੈਨੇਡਾ, ਇੰਗਲੈਂਗ, ਅਮਰੀਕਾ ਵਰਗੇ ਕਈ ਦੇਸ਼ ਦੇ ਲੋਕ ਵੀ ਕਿਸਾਨਾਂ ਦੇ ਹੱਕ ‘ਚ ਹਨ।
ਹਾਲ ਹੀ ‘ਚ ਪੰਜਾਬ ਦੇ ਪ੍ਰਸਿੱਧ ਗਾਇਕ ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਕਿਸਾਨ ਅੰਦੋਲਨ ਸਬੰਧੀ ਰੈਲੀ ਕੱਢਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਇਹ ਰੈਲੀ ਸਰੀ ਤੋਂ ਵੈਨਕੂਵਰ ਤਕ ਕੱਢੀ ਗਈ, ਜਿਸ ‘ਚ ਸਿਰਫ਼ ਨੌਜਵਾਨ ਹੀ ਨਹੀਂ ਸਗੋਂ ਛੋਟੇ ਬੱਚਿਆਂ, ਬਜ਼ੁਰਗ ਅਤੇ ਬੀਬੀਆਂ ਨੇ ਵੀ ਹਿੱਸਾ ਲਿਆ।
ਦੱਸ ਦਈਏ ਇਸ ਰੈਲੀ ‘ਚ ਗਿੱਪੀ ਗਰੇਵਾਲ ਦੇ ਪੁੱਤਰ ਏਕਮ ਗਰੇਵਾਲ ਤੇ ਸ਼ਿੰਦਾ ਗਰੇਵਾਲ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਸ਼ਿੰਦੇ ਨੇ ਆਪਣੇ ਪਿਤਾ ਦਾ ਗੀਤ ‘ਅਸੀਂ ਵਕਤ ਪਾ ਦਿਆਂਗੇ, ਜ਼ਾਲਮ ਸਰਕਾਰਾਂ ਨੂੰ’ ਗੀਤ ਵੀ ਗਾਇਆ। ਹਾਲਾਂਕਿ ਗਿੱਪੀ ਗਰੇਵਾਲ ਇਸ ਰੈਲੀ ਸ਼ਾਮਲ ਨਹੀਂ ਹੋ ਸਕੇ। ਜੈਜ਼ੀ ਬੀ ਨੇ ਦੱਸਿਆ ਕਿ ਗਿੱਪੀ ਗਰੇਵਾਲ ਇੰਗਲੈਂਡ ਤੋਂ ਆਏ, ਜਿਸ ਕਾਰਨ ਉਨ੍ਹਾਂ ਨੇ ਖ਼ੁਦ ਨੂੰ 14 ਦਿਨਾਂ ਲਈ ਇਕਾਂਤਵਾਸ ਕੀਤਾ ਹੈ।