manisha gulati to karan aujla : ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਿਤਾਰੇ ਕਰਨ ਔਜਲਾ ਨਵੇਂ ਵਿਵਾਦ ‘ਚ ਫਸ ਗਏ ਹਨ। ਉਹਨਾਂ ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਭੇਜਿਆ ਹੈ। ਔਜਲਾ ਦੇ ਨਾਲ ਇਹ ਨੋਟਿਸ ਹਰਜੀਤ ਹਰਮਨ ਤੇ ਇੱਕ ਸੰਗੀਤ ਰਿਕਾਰਡ ਕੰਪਨੀ ਨੂੰ ਵੀ ਭੇਜਿਆ ਗਿਆ ਹੈ।ਦਰਅਸਲ ਸ਼ਰਾਬ ਗਾਣੇ ਬਾਰੇ ਚੰਡੀਗੜ੍ਹ ਦੇ ਰਹਿਣ ਵਾਲੇ ਪ੍ਰੋ. ਪੰਡਿਤਰਾਓ ਧਰੇਨਵਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਸੀ। ਜਿਸ ਦੇ ਚਲਦੇ ਅੱਜ ਮਨੀਸ਼ਾ ਗੁਲਾਟੀ ਵਲੋਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਗਈ ਹੈ।
ਜਿਸ ਵਿੱਚ ਉਹਨਾਂ ਨੇ ਲਿਖਿਆ ਕਿ – ਪਿਛਲੇ ਦਿਨੀਂ ਪੰਜਾਬੀ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਦੇ ਗਾਣੇ ‘ਸ਼ਰਾਬ’ ਜਿਸ ਵਿੱਚ ਮਹਿਲਾਵਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸੀ ਉਸ ‘ਤੇ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਲਿਆ ਗਿਆ ਸੀ। ਅੱਜ ਕਰਨ ਔਜਲਾ ਨੇ ਵੀਡੀਓ ਕਾੱਲ ਰਾਹੀਂ ਸਾਡ ਸਾਹਮਣੇ ਆਪਣਾ ਪੱਖ ਰੱਖਿਆ ਤੇ ਯਕੀਨ ਦਿਵਾਇਆ ਕਿ ਉਹਨਾਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀ ਸੱਭਿਆਚਾਰ ਦਾ ਖਿਆਲ ਰੱਖਿਆ ਹੈ ਤੇ ਅੱਗੇ ਵੀ ਰੱਖਦੇ ਰਹਿਣਗੇ।
ਉਹਨਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਸ ਗੱਲ ਦਾ ਧਿਆਨ ਰੱਖਣਗੇ ਕਿ ਉਹਨਾਂ ਦੇ ਗਾਣਿਆ ਨਾਲ ਕਿਸੇ ਦਾ ਵੀ ਅਕਸ ਨਾ ਖਰਾਬ ਹੋਵੇ। ਕਰਨ ਔਜਲਾ ਨੇ ਕਿਹਾ ਕਿ ਜਦੋਂ ਉਹ ਪੰਜਾਬ ਵਾਪਿਸ ਆਏ ਤਾਂ ਮਹਿਲਾ ਕਮਿਸ਼ਨ ਨਾਲ ਮੁਲਾਕਾਤ ਕਰਨਗੇ ਤੇ ਮੈਨੂੰ ਉਮੀਦ ਹੈ ਕਿ ਉਹ ਇੱਕ ਜ਼ਿੰਮੇਵਾਰ ਪੰਜਾਬੀ ਹੋਣ ਦੇ ਨਾਤੇ ਆਪਣੀ ਕਹੀ ਗੱਲ ‘ਤੇ ਅਮਲ ਕਰਨਗੇ।