Mankirt Aulakh gets Cleanchit: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮੂਸੇਵਾਲਾ ਕਤਲ ਮਾਮਲੇ ‘ਚ ਵਿਵਾਦਾਂ ‘ਚ ਘਿਰੇ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ AGTF ਦੇ ਮੁਖੀ ਪਰਮੋਦ ਬਾਨ ਨੇ ਮਨਕੀਰਤ ਔਲਖ ਨੂੰ ਕਲੀਨ ਚਿੱਟ ਦਿੱਤੀ ਹੈ।
ਪ੍ਰਮੋਦ ਬਾਨ ਨੇ ਦੱਸਿਆ ਕਿ ਜਾਂਚ ਦੌਰਾਨ ਮਨਕੀਰਤ ਔਲਖ ਦਾ ਨਾਂ ਸਾਹਮਣੇ ਨਹੀਂ ਆਇਆ ਹੈ। ਉਸਨੇ ਕਿਹਾ ਕਿ ਮਨਕੀਰਤ ਔਲਖ ਨੂੰ ਸਿੱਧੂ ਮੂਸੇ ਵਾਲਾ ਦੇ ਕਤਲ ਵਿੱਚ ਫਸਾਇਆ ਗਿਆ ਸੀ। ਖਬਰਾਂ ਮੁਤਾਬਕ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਗੈਂਗਸਟਰਾਂ ਦੇ ਸਮਰਥਕਾਂ ਵਲੋਂ ਪੋਸਟਾਂ ਪਾ ਕੇ ਮਨਕੀਰਤ ਔਲਖ ਨੂੰ ਮੂਸੇ ਵਾਲਾ ਦੇ ਕਤਲ ‘ਚ ਸ਼ਾਮਲ ਦੱਸਿਆ ਗਿਆ ਸੀ। ਜਾਨ ਨੂੰ ਖ਼ਤਰਾ ਹੋਣ ਦੇ ਚਲਦਿਆਂ ਮਨਕੀਰਤ ਕੁਝ ਦਿਨ ਪਹਿਲਾਂ ਹੀ ਵਿਦੇਸ਼ ਚਲੇ ਗਏ ਸਨ। ਉਸ ‘ਤੇ ਇੰਨੇ ਸਾਰੇ ਦੋਸ਼ ਲੱਗਣ ਤੋਂ ਤੁਰੰਤ ਬਾਅਦ, ਮਨਕੀਰਤ ਔਲਖ ਨੇ ਇੰਸਟਾਗ੍ਰਾਮ ‘ਤੇ ਕਈ ਪੋਸਟਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਸਨੇ ਕਿਹਾ ਕਿ ਉਸਨੂੰ ਜਾਣਬੁੱਝ ਕੇ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਵਿੱਚ ਫਸਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਮਨਕੀਰਤ ਨੇ ਸਿੱਧੂ ਮੂਸੇ ਵਾਲਾ ਦੀ ਮਾਂ ਨਾਲ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਕਦੇ ਵੀ ਕਿਸੇ ਦੇ ਬੇਟੇ ਦੀ ਜਾਨ ਲੈਣ ਬਾਰੇ ਸੋਚ ਵੀ ਨਹੀਂ ਸਕਦੇ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਬੀਤੀ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਪੂਰੇ ਅਤੇ ਦੁਨੀਆਂ ਭਰ ਦੇ ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਲਈ ਹੈਰਾਨ ਕਰਨ ਵਾਲੀ ਸੀ। ਉਨ੍ਹਾਂ ਦੇ ਦਿਹਾਂਤ ਤੋਂ ਤੁਰੰਤ ਬਾਅਦ, ਪੰਜਾਬ ਅਤੇ ਵਿਦੇਸ਼ਾਂ ਤੋਂ ਬਹੁਤ ਸਾਰੇ ਲੋਕਾਂ ਨੇ ਮੂਸੇਵਾਲਾ ਨੂੰ ਸ਼ਰਧਾਂਜ਼ਲੀ ਦਿੱਤੀ। ਉਦੋਂ ਤੋਂ ਹਰ ਕੋਈ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ।