ਮਿਥੁਨ ਚੱਕਰਵਰਤੀ ਨੂੰ ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਐਵਾਰਡ 8 ਅਕਤੂਬਰ ਨੂੰ 70ਵੇਂ ਨੈਸ਼ਨਲ ਫਿਲਮ ਐਵਾਰਡ ਸਮਾਰੋਹ ਦੌਰਾਨ ਦਿੱਤਾ ਜਾਵੇਗਾ। ਮਿਥੁਨ ਚੱਕਰਵਰਤੀ ਲਈ ਇਸ ਪੁਰਸਕਾਰ ਦਾ ਐਲਾਨ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਨੇ ਵੀ ਅਦਾਕਾਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਪੋਸਟ ਸ਼ੇਅਰ ਕਰਕੇ ਮਿਥੁਨ ਚੱਕਰਵਰਤੀ ਨੂੰ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਐਵਾਰਡ ਦਾ ਐਲਾਨ ਹੁੰਦੇ ਹੀ ਮਿਥੁਨ ਚੱਕਰਵਰਤੀ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ‘ਮੈਨੂੰ ਖੁਸ਼ੀ ਹੈ ਕਿ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਲਈ ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।’ ਇਸ ਵਿੱਚ ਅੱਗੇ ਲਿਖਿਆ ਗਿਆ ਹੈ, ‘ਉਹ ਇੱਕ ਸੱਭਿਆਚਾਰਕ ਪ੍ਰਤੀਕ ਹੈ ਜਿਸਦੀ ਪੀੜ੍ਹੀ ਦਰ ਪੀੜ੍ਹੀ ਉਸ ਦੇ ਬਹੁਮੁਖੀ ਪ੍ਰਦਰਸ਼ਨ ਲਈ ਪ੍ਰਸ਼ੰਸਾ ਕੀਤੀ ਗਈ ਹੈ। ਉਸ ਨੂੰ ਵਧਾਈਆਂ ਅਤੇ ਸ਼ੁੱਭ ਕਾਮਨਾਵਾਂ।
ਇਹ ਵੀ ਪੜ੍ਹੋ : ਗਾਇਕ ਕਰਨ ਔਜਲਾ ਨੂੰ IIFA-2024 ‘ਚ ਮਿਲਿਆ ਪੁਰਸਕਾਰ, ਕਿਹਾ- ਮੈਂ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦਾ…
ਇਸ ਮੌਕੇ ਅਦਾਕਾਰ ਮਿਥੁਨ ਚੱਕਰਵਰਤੀ ਵੀ ਕਾਫੀ ਭਾਵੁਕ ਨਜ਼ਰ ਆਏ। ਅਦਾਕਾਰ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ, ‘ਕਦੇ ਨਹੀਂ ਸੋਚਿਆ, ਮੇਰੇ ਕੋਲ ਸ਼ਬਦ ਨਹੀਂ ਹਨ’। ਮਿਥੁਨ ਚੱਕਰਵਰਤੀ ਨੇ ਕਿਹਾ, ‘ਜੇਕਰ ਮੈਂ ਸੱਚ ਬੋਲਾਂ ਤਾਂ ਮੇਰੀ ਕੋਈ ਭਾਸ਼ਾ ਨਹੀਂ ਹੈ। ਮੈਂ ਖੁਸ਼ੀ ਨਾਲ ਨਾ ਹੱਸ ਸਕਦਾ ਹਾਂ ਅਤੇ ਨਾ ਹੀ ਰੋ ਸਕਦਾ ਹਾਂ। ਇਹ ਏਨੀ ਵੱਡੀ ਗੱਲ ਹੈ, ਮੈਂ ਇਸ ਨੂੰ ਕਿਵੇਂ ਸਮਝਾਵਾਂ? ਕੋਲਕਾਤਾ ਦੇ ਫੁੱਟਪਾਥ ਤੋਂ ਇੱਥੇ ਆਏ ਲੜਕੇ ਨੂੰ ਇੰਨਾ ਵੱਡਾ ਸਨਮਾਨ ਦੇਣ ਬਾਰੇ ਮੈਂ ਸੋਚ ਵੀ ਨਹੀਂ ਸਕਦਾ।
ਮਿਥੁਨ ਨੇ ਅੱਗੇ ਕਿਹਾ, ‘ਮੈਂ ਇਸ ਪੁਰਸਕਾਰ ਨੂੰ ਆਪਣੇ ਪਰਿਵਾਰ ਅਤੇ ਦੁਨੀਆ ਭਰ ਦੇ ਆਪਣੇ ਪ੍ਰਸ਼ੰਸਕਾਂ ਨੂੰ ਸਮਰਪਿਤ ਕਰ ਰਿਹਾ ਹਾਂ।’ ਮਿਥੁਨ ਨੂੰ ਇਹ ਸਨਮਾਨ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: