mumbai police says raj : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਮਸ਼ਹੂਰ ਕਾਰੋਬਾਰੀ ਰਾਜ ਕੁੰਦਰਾ ਦੀ ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ‘ਚ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਹੋਰ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੰਬਈ ਪੁਲਿਸ ਨੇ ਦੱਸਿਆ ਕਿ ਰਾਜ ਕੁੰਦਰਾ ਦੀ ਇਕ ਕੰਪਨੀ ਲੰਦਨ ਦੀ ਇਕ ਪੋਰਨ ਕੰਪਨੀ ਨਾਲ ਮਿਲ ਕੇ ਕੰਮ ਕਰ ਰਹੀ ਸੀ।
ਯੂਕੇ ਦੀ ਇਹ ਪੋਰਨ ਫਰਮ ਉਨ੍ਹਾਂ ਦੇ ਹੀ ਕਿਸੇ ਰਿਸ਼ਤੇਦਾਰ ਨੇ ਸ਼ੁਰੂ ਕੀਤੀ ਹੈ, ਜੋ ਭਾਰਤ ਵਿਚ ਅਸ਼ਲੀਲ ਸਮੱਗਰੀ ਤਿਆਰ ਕਰਨ ਦੇ ਕੰਮ ਵਿਚ ਸ਼ਾਮਲ ਹੈ। ਦੱਸ ਦੇਈਏ ਕਿ ਰਾਜ ਕੁੰਦਰਾ ’ਤੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਕੁਝ ਐਪਸ (Apps) ’ਤੇ ਦਿਖਾਉਣ ਦਾ ਆਰੋਪ ਲੱਗਿਆ ਸੀ। ਮੁੰਬਈ ਪੁਲਿਸ ਨੇ ਕਿਹਾ ਕਿ ਉਨ੍ਹਾਂ ਕੋਲ ਰਾਜ ਕੁੰਦਰਾ ਖਿਲਾਫ ਪੁਖਤਾ ਸਬੂਤ ਹਨ। ਰਾਜ ਕੁੰਦਰਾ ਨੂੰ ਮੰਗਲਵਾਰ ਸਵੇਰੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ‘ਚ ਉਨ੍ਹਾਂ ਨੂੰ 23 ਜੁਲਾਈ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜ ਕੁੰਦਰਾ ਦੀ ਕੰਪਨੀ ਵੀਆਨ ਇੰਡਸਟਰੀਜ਼ ਦੇ ਲੰਦਨ ਦੀ ਕੰਪਨੀ ਕੇਨਰੀਨ ਨਾਲ ਸੰਬੰਧ ਹਨ ਅਤੇ ਇਹ ਕੇਨਰੀਨ ਕੰਪਨੀ ਹੌਟਸ਼ਾਟਸ ਐਪ ਦਾ ਸੰਚਾਲਨ ਕਰਦੀ ਹੈ। ਮੁੰਬਈ ਪੁਲਿਸ ਅਸ਼ਲੀਲ ਸਮੱਗਰੀ ਬਣਾਉਣ ਦੇ ਮਾਮਲੇ ਵਿੱਚ ਰਾਜ ਕੁੰਦਰਾ ਤੋਂ ਪੁੱਛਗਿੱਛ ਹਜੇ ਜਾਰੀ ਹੈ। ਰਾਜ ਸਮੇਤ ਹੋਰਨਾਂ ਨੂੰ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਦੀ ਐਪ ‘ਤੇ ਜਾਰੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।