ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਨੇ ਬੈਕ-ਟੂ-ਬੈਕ ਹਿੱਟ ਫਿਲਮਾਂ ਦਾ ਨਿਰਮਾਣ ਕੀਤਾ ਹੈ। ਇਸ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ, HF Production ਨੇ AR Beatz ਅਤੇ YT Production ਦੇ ਸਹਿਯੋਗ ਨਾਲ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਆਪਣੀ ਨਵੀਂ ਪੰਜਾਬੀ ਫੀਚਰ ਫਿਲਮ, “ਪਿੰਡ ਆਲਾ ਸਕੂਲ” ਦੀ ਘੋਸ਼ਣਾ ਕੀਤੀ। ਇਹ ਇੱਕ ਕਾਮੇਡੀ-ਡਰਾਮਾ ਫਿਲਮ ਹੋਣ ਦੇ ਨਾਲ ਇਸ ਵਿੱਚ ਇੱਕ ਸਮਾਜਿਕ ਸੰਦੇਸ਼ ਵੀ ਦਿੱਤਾ ਗਿਆ ਹੈ। ਇਹ ਫਿਲਮ ਤੇਜਿੰਦਰ ਸਿੰਘ, ਪਰਵਿੰਦਰ ਸਿੰਘ ਸੈਣੀ ਅਤੇ ਬਲਜਿੰਦਰ ਸਿੰਘ ਦੁਆਰਾ ਨਿਰਮਿਤ ਹੈ। ਫਿਲਮ ਨੂੰ ਜੁਝਾਰ ਸਿੰਘ ਅਤੇ ਸੰਜੀਵ ਕੁਮਾਰ ਵਰਮਾ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ।
ਇਸ ਫਿਲਮ ‘ਚ ਹਿੱਪ-ਹੌਪ ਪੰਜਾਬੀ ਗਾਇਕ ਪ੍ਰੀਤ ਹਰਪਾਲ ਅਤੇ ‘ਲਵਰ’ ਫਿਲਮ ਫੇਮ ਅਦਾਕਾਰਾ ਹਰਸਿਮਰਨ ਓਬਰਾਏ ਨਜ਼ਰ ਆਉਣਗੇ। ਫਿਲਮ ਦੀ ਕਹਾਣੀ ਅਤੇ ਸਕਰੀਨਪਲੇ ਤਾਜ ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਕਿ ਮਸ਼ਹੂਰ ਲੇਖਕ ਹੈ। ਜਿਹਨਾਂ ਨੇ ਬਹੁਤ ਸਾਰੀਆਂ ਫਿਲਮਾਂ, ਟੈਲੀਵਿਜ਼ਨ, ਲਵਰ ਅਤੇ ਡਸਟਬਿਨ ਆਦਿ ਲਈ ਬੇਮਿਸਾਲ ਕੰਮ ਕੀਤਾ ਹੈ। ਇਸ ਪ੍ਰੋਜੈਕਟ ਦੀ ਦੇਖ-ਰੇਖ ਅੰਗਦਪ੍ਰੀਤ ਸਿੰਘ ਦੁਆਰਾ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਫ਼ਿਲਮ ਦੀ ਕਹਾਣੀ ਸਾਨੂੰ ਇੱਕ ਅਜਿਹੀ ਭਾਵਨਾਤਮਕ ਦ੍ਰਿਸ਼ ਪੇਸ਼ ਕਰੇਗੀ ਜੋ ਇਹ ਦਰਸਾਉਂਦੀ ਹੈ ਕਿ ਕਿਵੇਂ ਆਧੁਨਿਕ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਨ ਲਈ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਦੀ ਚੋਣ ਕਰਦੇ ਹਨ। ਕਹਾਣੀ ਦਾ ਪਲਾਟ ਦਰਸ਼ਕਾਂ ਨੂੰ ਪਿੰਡਾਂ ਦੇ ਸਕੂਲਾਂ ਨੂੰ ਉਹਨਾਂ ਦੇ ਬੱਚਿਆਂ ‘ਤੇ ਚੰਗੇ ਪ੍ਰਭਾਵ ਵਜੋਂ ਦੇਖਣ ਲਈ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗਾ। ਸਕ੍ਰਿਪਟ ਦੇ ਮਾਧਿਅਮ ਨਾਲ, ਇਹ ਫਿਲਮ ਪੰਜਾਬੀ ਫਿਲਮਾਂ ਦੇ ਇੱਕ ਮਹੱਤਵਪੂਰਨ ਵਿਕਾਸ ਨੂੰ ਦਰਸਾਉਂਦੀ ਹੈ ਜੋ ਕਿ ਬੱਚਿਆਂ ਅਤੇ ਪਿੰਡਾਂ ਦੇ ਸਕੂਲਾਂ ਦੇ ਭਵਿੱਖ ਨਾਲ ਜੁੜੇ ਇੱਕ ਜ਼ਰੂਰੀ ਵਿਸ਼ੇ ਨੂੰ ਉਜਾਗਰ ਕਰਦੀ ਹੈ।
ਗਾਇਕ ਵਜੋਂ ਪੰਜਾਬੀ ਇੰਡਸਟਰੀ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਉਣ ਤੋਂ ਬਾਅਦ ਪ੍ਰੀਤ ਹਰਪਾਲ ਹੁਣ ਫਤਿਹ ਦੁਆਰਾ ਨਿਰਦੇਸ਼ਿਤ ਆਪਣੀ ਨਵੀਂ ਪੰਜਾਬੀ ਫਿਲਮ “ਪਿੰਡ ਆਲਾ ਸਕੂਲ” ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਆ ਰਹੇ ਹਨ। ਇਸ ਫਿਲਮ ਵਿੱਚ ਨਿਰਮਲ ਰਿਸ਼ੀ, ਮਲਕੀਤ ਰੌਣੀ, ਸੰਜੂ ਸੋਲੰਕੀ ਅਤੇ ਬਾਲ ਕਲਾਕਾਰ ਨੂਰ ਅਤੇ ਗੁਰੀ ਸਮੇਤ ਹੋਰ ਕਲਾਕਾਰ ਵੀ ਨਜ਼ਰ ਆਉਣਗੇ।
ਫਿਲਮ ਦੇ ਨਿਰਦੇਸ਼ਕ ਫਤਿਹ ਨੇ ਆਪਣੀ ਆਉਣ ਵਾਲੀ ਫਿਲਮ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ, “ਮੇਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਮੈਨੂੰ ਏਨੀ ਮਿਹਨਤੀ ਕਾਸਟ ਨਾਲ ਕੰਮ ਕਰਨ ਦਾ ਇੱਕ ਸ਼ਾਨਦਾਰ ਮੌਕਾ ਮਿਲਿਆ ਹੈ। ਅਜਿਹੀ ਸ਼ਾਨਦਾਰ ਅਤੇ ਦਿਲ ਨੂੰ ਛੂਹਣ ਵਾਲੀ ਕਹਾਣੀ ਦਾ ਹਿੱਸਾ ਬਣਨ ‘ਤੇ ਆਪਣੀ ਖੁਸ਼ੀ ਨੂੰ ਉਚਿਤ ਰੂਪ ਵਿੱਚ ਬਿਆਨ ਕਰਨ ਲਈ ਮੇਰੇ ਕੋਲ ਸ਼ਬਦਾਂ ਦੀ ਘਾਟ ਹੈ। ਇਹ ਫਿਲਮ ਇੱਕ ਨੇਕ ਇਰਾਦੇ ਨਾਲ ਬਣਾਈ ਗਈ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਇਹ ਦਰਸ਼ਕਾਂ ਨੂੰ ਪੇਸ਼ ਕੀਤੀ ਜਾਵੇਗੀ ਤਾਂ ਦਰਸ਼ਕ ਸਾਡੀ ਇਸ ਵਿਸ਼ੇਸ਼ ਕਹਾਣੀ ਨੂੰ ਪੂਰਾ ਪਿਆਰ ਦੇਣਗੇ।”
ਫਿਲਮ ਦੇ ਲੀਡ ਐਕਟਰ ਪ੍ਰੀਤ ਹਰਪਾਲ ਨੇ ਕਿਹਾ, “ਮੈਂ ਪਹਿਲਾਂ ਵੀ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ, ਪਰ ਮੈਂ ਇਸ ਫਿਲਮ ਦੀ ਕਹਾਣੀ ਤੋਂ ਬਹੁਤ ਜਿਆਦਾ ਪ੍ਰਭਾਵਿਤ ਹੋਇਆ ਹੈ ਅਤੇ ਇਸ ਫਿਲਮ ਲਈ ਕੰਮ ਕਰਨਾ ਮੈਂ ਇੱਕ ਸੁਨਹਿਰੀ ਮੌਕਾ ਸਮਝਦਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਇਸ ਫਿਲਮ ਵਿੱਚ ਮੇਰੇ ਕਿਰਦਾਰ ਨੂੰ ਪਸੰਦ ਕਰਨਗੇ।”
ਫਿਲਮ ਦੇ ਲੇਖਕ, ਤਾਜ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ, “ਸਮਾਜਿਕ ਮੁੱਦੇ ਉੱਤੇ ਬਣੀ ਇਸ ਫਿਲਮ ਦੀ ਕਹਾਣੀ ਮੇਰੇ ਲਈ ਇੱਕ ਮਹੱਤਵਪੂਰਨ ਵਿਸ਼ਾ ਹੈ ਜਿਸਨੂੰ ਮੈਂ ਦਰਸ਼ਕਾਂ ਤੱਕ ਪਹੁੰਚਾਉਣਾ ਚਾਹੁੰਦਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਫਿਲਮ ਦੀ ਸਾਰੀ ਸਟਾਰ ਕਾਸਟ ਦੀ ਮਿਹਨਤ ਰੰਗ ਲਿਆਏਗੀ।”