ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਉਨ੍ਹਾਂ ਨੂੰ ਜਲਦ ਹੀ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਨਵਾਂ ਗੀਤ ਸੁਣਨ ਨੂੰ ਮਿਲੇਗਾ। ਮੂਸੇਵਾਲਾ ਦੇ ਨਵੇਂ ਗੀਤ ‘ਲਾਕ’ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਉਸ ਦਾ ਇਹ ਗੀਤ ਪੰਜ ਦਿਨ ਬਾਅਦ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਇਹ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 8 ਗੀਤ ਰਿਲੀਜ਼ ਹੋ ਚੁੱਕੇ ਹਨ।
ਜਾਣਕਾਰੀ ਮੁਤਾਬਕ ਇਸ ਗੀਤ ਦੀ ਨਿਰਮਾਤਾ ਦਿ ਕਿਡ ਕੰਪਨੀ ਹੈ, ਜੋ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਈ ਗੀਤ ਤਿਆਰ ਕਰ ਚੁੱਕੀ ਹੈ। ਜਦੋਂਕਿ ਵੀਡੀਓ ਨਵਕਰਨ ਬਰਾੜ ਨੇ ਬਣਾਈ ਹੈ। ਦੋਵਾਂ ਦੇ ਪੇਜ ‘ਤੇ ਉਕਤ ਗੀਤ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ ਹੈ। ਪ੍ਰੋਡਿਊਸਰ ਦਿ ਕਿਡ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ- ਚਾਰੇ ਪਾਸੇ ਦੇਖੋ, ਅਸੀਂ ਲੀਡਰ ਹਾਂ। ਅਸੀਂ ਜੋ ਵੀ ਕਰਾਂਗੇ, ਉਹ ਅਸੀਂ ਵੇਖਾਂਗੇ ਅਤੇ ਬਾਕੀ ਸਭ ਵੀ ਉਵੇਂ ਹੀ ਕਰਨ ਦੀ ਕੋਸ਼ਿਸ਼ ਕਰਨਗੇ।
ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਏ ਗੀਤ
ਸਿੱਧੂ ਮੂਸੇਵਾਲਾ ਨੇ 29 ਮਈ 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਇਸ ਤੋਂ ਅਗਲੇ ਅਗਲੇ ਮਹੀਨੇ 23 ਜੂਨ 2022 ਨੂੰ ਉਸ ਦਾ ਪਹਿਲਾ ਗੀਤ ‘SYL’ ਰਿਲੀਜ਼ ਹੋਇਆ। ਉਸ ਦਾ ਦੂਜਾ ਗੀਤ ‘ਵਾਰ’ 8 ਨਵੰਬਰ 2022 ਨੂੰ ਰਿਲੀਜ਼ ਹੋਇਆ ਸੀ। ਤੀਜਾ ਗੀਤ ‘ਮੇਰਾ ਨਾਂ’ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦੇ ਚੌਥੇ ਗੀਤ ਦਾ ਨਾਂ ‘ਚੋਰਨੀ’ ਸੀ, ਜੋ 7 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਉਸ ਦਾ ਪੰਜਵਾਂ ਗੀਤ ‘ਵਾਚਆਊਟ’ 12 ਨਵੰਬਰ 2023 ਨੂੰ ਰਿਲੀਜ਼ ਹੋਇਆ ਸੀ। ਸਿੱਧੂ ਦਾ 6ਵਾਂ ਗੀਤ ‘ਡਰਿੱਪੀ’ 2 ਫਰਵਰੀ, 2024 ਨੂੰ, 7ਵਾਂ ਗੀਤ ‘410’ 11 ਅਪ੍ਰੈਲ, 2024 ਨੂੰ ਅਤੇ 8ਵਾਂ ਗੀਤ ‘ਅਟੈਚ’ 30 ਅਗਸਤ ਨੂੰ ਰਿਲੀਜ਼ ਹੋਇਆ ਸੀ।
ਇਹ ਵੀ ਪੜ੍ਹੋ : PM ਮੋਦੀ ਤੇ ਦਿਲਜੀਤ ਦੀ ਮੁਲਾਕਾਤ ‘ਤੇ ਬੋਲੀ ਕੰਗਨਾ- ‘ਕਿਸਾਨ ਅੰਦੋਲਨ ਦੌਰਾਨ ਹੁੜਦੰਗੀਆਂ ਨਾਲ ਸੀ…’
ਸਾਰੇ ਗੀਤਾਂ ਨੂੰ ਪ੍ਰਸ਼ੰਸਕਾਂ ਨੇ ਪਿਆਰ ਦਿੱਤਾ
ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਕੇ ਮਾਪਿਆਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਭਾਰੀ ਉਤਸ਼ਾਹ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ, SYL, ਵਾਚ ਆਉਟ, ਮੋਰਨੀ, ਚੋਰਨੀ, ਮੇਰਾ ਨਾਂ ਆਦਿ ਗੀਤਾਂ ਨੂੰ ਪ੍ਰਸ਼ੰਸਕਾਂ ਨੇ ਖੂਬ ਪਸੰਦ ਕੀਤਾ ਅਤੇ ਬਹੁਤ ਸਾਰਾ ਪਿਆਰ ਦਿੱਤਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਗੈਂਗਸਟਰਾਂ ਨੇ ਕਈ ਵਾਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤਾ ਸੀ। ਉਸ ਦੀ ਮੌਤ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਗਿਣਤੀ ਵਧ ਗਈ ਹੈ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਉਸ ਨੂੰ ਉਸ ਦੇ ਗੀਤਾਂ ਰਾਹੀਂ ਯਾਦ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
