News Update in Punjabi: ਕਿਸਾਨ ਜੋ ਪੂਰੇ ਦੇਸ਼ ਨੂੰ ਅੰਨ ਖਵਾਉਂਦਾ ਹੈ, ਅੱਜ ਉਹੀ ਦਰ ਦਰ ਦੀਆਂ ਠੋਕਰਾਂ ਖਾਣ ਨੂੰ ਮਜ਼ਬੂਰ ਹੈ। ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਬਿੱਲਾਂ ਨੂੰ ਲੈ ਕੇ ਹਰ ਇੱਕ ਪੰਜਾਬ ਦਾ ਕਿਸਾਨ ਦੁਖੀ ਹੈ ਅਤੇ ਉਹ ਸਰਕਾਰ ਨੂੰ ਅਪੀਲ ਕਰਦਾ ਨਜ਼ਰ ਆ ਰਿਹਾ ਹੈ ਕਿ ਇਸ ਬਿੱਲ ਨੂੰ ਕੇਂਦਰ ਸਰਕਾਰ ਵਾਪਸ ਲਵੇ। ਇਸ ਨੂੰ ਲੈ ਕੇ ਪੰਜਾਬ ਵਿਚ ਜਗ੍ਹਾ ਜਗ੍ਹਾ ‘ਤੇ ਧਰਨਾ ਪ੍ਰਦਰਸ਼ਨ ਵੀ ਹੋ ਰਿਹਾ ਹੈ। ਲੇਕਿਨ ਕੇਂਦਰ ਸਰਕਾਰ ਤੇ ਇਸ ਦੀ ਜੂੰ ਨਹੀਂ ਸਰਕ ਰਹੀ।
ਸਰਕਾਰਾਂ ਦੇ ਇਸ ਰਵੱਈਏ ਤੋਂ ਪੰਜਾਬ ਦੇ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਅਤੇ ਕਲਾਕਾਰ ਵੀ ਗੁੱਸੇ ਵਿੱਚ ਹਨ। ਇਸ ਮੌਕੇ ਕਿਸਾਨਾਂ ਦੇ ਨਾਲ ਨਾਲ ਆਮ ਆਦਮੀ, ਬਜ਼ੁਰਗ, ਜਵਾਨ, ਇੱਥੇ ਦਾ ਕੀ ਬੱਚੇ ਵੀ ਮੈਦਾਨ ਵਿੱਚ ਉੱਤਰ ਕੇ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੋ ਨਿੱਕੇ ਨਿੱਕੇ ਬੱਚੇ ਮੋਰਚੇ ਤੇ ਕੁਝ ਵਿਚਾਰ ਰੱਖਦੇ ਨਜ਼ਰ ਆ ਰਹੇ ਹਨ। ਬੱਚਿਆਂ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਨੂੰ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।
ਜਾਣਕਾਰੀ ਲਈ ਦੱਸ ਦੇਈਏ ਲਗਾਤਾਰ ਲੋਕੀਂ ਧਰਨੇ ਲਗਾ ਰਹੇ ਨੇ ਕਿਉਂਕਿ ਉਹ ਵੀ ਚਾਹੁੰਦੇ ਨੇ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਲੇਕਿਨ ਮੋਦੀ ਸਰਕਾਰ ਹੈ ਕਿ ਕਿਸਾਨਾਂ ਵਿਰੋਧੀ ਬਿੱਲਾਂ ਨੂੰ ਵਾਪਸ ਲੈਣ ਲਈ ਕੋਈ ਕਦਮ ਨਹੀਂ ਚੁੱਕ ਰਹੀ, ਜਿਸ ਕਾਰਨ ਕਿਸਾਨਾਂ ਵਿਚ ਕਾਫ਼ੀ ਰੋਸ ਹੈ। ਪੰਜਾਬ ਵਿੱਚ ਲਗਾਤਾਰ ਕਈ ਥਾਂਵਾਂ ‘ਤੇ ਧਰਨੇ ਲਗ ਰਹੇ ਹਨ। ਧਰਨੇ ਵਿੱਚ ਸਿੰਗਰ ਗਾਇਕ ਕਲਾਕਾਰ ਵੀ ਇਸ ਵਿੱਚ ਹਿੱਸਾ ਲੈ ਰਹੇ ਹਨ। ਰੇਲ ਰੋਕੋ ਅੰਦੋਲਨ ਵਿੱਚ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਡਟੇ ਰਹੇ। ਇਸ ਦੌਰਾਨ ਭਾਰੀ ਤਾਦਾਦ ਵਿੱਚ ਉੱਥੇ ਲੋਕ ਕਿਸਾਨਾਂ ਦਾ ਸਾਥ ਦਿੰਦੇ ਨਜ਼ਰ ਆਏ।