Nora Fatehi Defamation Case: ਬਾਲੀਵੁੱਡ ਦੀ ਡਾਂਸਿੰਗ ਕੁਈਨ ਨੋਰਾ ਫਤੇਹੀ ਨੇ ਅਦਾਕਾਰਾ ਜੈਕਲੀਨ ਫਰਨਾਂਡੀਜ਼ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਇਸ ਮਾਮਲੇ ‘ਚ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਸੁਣਵਾਈ ਹੋਣੀ ਸੀ ਪਰ ਖਬਰ ਆ ਰਹੀ ਹੈ ਕਿ ਅਦਾਲਤ ‘ਚ ਇਸ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਗਈ ਹੈ।
ਦੱਸ ਦੇਈਏ ਕਿ ਨੋਰਾ ਨੇ ਜੈਕਲੀਨ ‘ਤੇ ਦੋਸ਼ ਲਗਾਇਆ ਸੀ ਕਿ ਜੈਕਲੀਨ ਨੇ ਆਪਣੇ ਫਾਇਦੇ ਲਈ ਉਸ ਦਾ ਕਰੀਅਰ ਬਰਬਾਦ ਕੀਤਾ ਹੈ। ਇਸ ਤੋਂ ਬਾਅਦ ਨੋਰਾ ਨੇ ਜੈਕਲੀਨ ਖਿਲਾਫ ਕੋਰਟ ‘ਚ ਕੇਸ ਦਾਇਰ ਕੀਤਾ ਸੀ, ਇਸ ਮਾਮਲੇ ਦੀ ਸੁਣਵਾਈ ਦਿੱਲੀ ਦੀ ਅਦਾਲਤ ‘ਚ ਹੋਣੀ ਸੀ। ਦਰਅਸਲ ਜੈਕਲੀਨ ਫਰਨਾਂਡੀਜ਼ ਖਿਲਾਫ ਨੋਰਾ ਫਤੇਹੀ ਦੇ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਛੁੱਟੀ ‘ਤੇ ਹਨ, ਜਿਸ ਕਾਰਨ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਵੇਗੀ। ਇਸ ਮਾਮਲੇ ‘ਚ ਪਹਿਲਾਂ ਨੋਰਾ ਫਤੇਹੀ ਨੂੰ ਆਪਣਾ ਬਿਆਨ ਦਰਜ ਕਰਵਾਉਣਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਦੱਸ ਦੇਈਏ ਕਿ ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ 200 ਕਰੋੜ ਰੁਪਏ ਦੇ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਵਿੱਚ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਗਏ ਸਨ। ਉਹ ਈਡੀ ਦੇ ਰਡਾਰ ‘ਤੇ ਸੀ ਅਤੇ ਦੋਵਾਂ ਤੋਂ ਕਈ ਦੌਰ ਦੀ ਪੁੱਛਗਿੱਛ ਵੀ ਕੀਤੀ ਗਈ ਸੀ। ਨੋਰਾ ਨੇ ਇਸ ਪੂਰੇ ਮਾਮਲੇ ‘ਚ ਆਪਣਾ ਸਟੈਂਡ ਸਪੱਸ਼ਟ ਕੀਤਾ ਸੀ। ਪਰ ਬਾਅਦ ਵਿੱਚ ਨੋਰਾ ਨੇ ਦੋਸ਼ ਲਾਇਆ ਕਿ ਜੈਕਲੀਨ ਫਰਨਾਂਡੀਜ਼ ਅਤੇ ਮੀਡੀਆ ਟ੍ਰਾਇਲ ਕਾਰਨ ਉਸ ਦੀ ਇਮੇਜ ਨੂੰ ਕਾਫੀ ਨੁਕਸਾਨ ਹੋਇਆ ਹੈ। ਨੋਰਾ ਨੇ ਦਾਅਵਾ ਕੀਤਾ ਸੀ ਕਿ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਦੇ ਨਾਂ ਦੀ ਬੇਲੋੜੀ ਵਰਤੋਂ ਕੀਤੀ ਗਈ ਸੀ। ਨੋਰਾ ਨੇ ਸਾਫ ਕਿਹਾ ਸੀ ਕਿ ਸੁਕੇਸ਼ ਚੰਦਰਸ਼ੇਖਰ ਨਾਲ ਉਸਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਸੁਕੇਸ਼ ਨੂੰ ਆਪਣੀ ਪਤਨੀ ਮਾਰੀਆ ਪਾਲ ਰਾਹੀਂ ਹੀ ਜਾਣਦੀ ਸੀ। ਨੋਰਾ ਨੇ ਸੁਕੇਸ਼ ਤੋਂ ਮਹਿੰਗੇ ਤੋਹਫ਼ੇ ਲੈਣ ਦੀ ਗੱਲ ਤੋਂ ਵੀ ਇਨਕਾਰ ਕੀਤਾ ਸੀ।