nora jacqueline defamation case: ਸੁਕੇਸ਼ ਚੰਦਰਸ਼ੇਖਰ ਦੇ 200 ਕਰੋੜ ਦੇ ਧੋਖਾਧੜੀ ਮਾਮਲੇ ਕਾਰਨ ਬਾਲੀਵੁੱਡ ਦੀਆਂ ਦੋ ਵੱਡੀਆਂ ਅਦਾਕਾਰਾ ਵਿਚਾਲੇ ਜੰਗ ਸ਼ੁਰੂ ਹੋ ਗਈ ਹੈ। ਹਾਲ ਹੀ ‘ਚ ਅਦਾਕਾਰਾ ਨੋਰਾ ਫਤੇਹੀ ਨੇ ਜੈਕਲੀਨ ਫਰਨਾਂਡੀਜ਼ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਅਜਿਹੇ ‘ਚ ਨੋਰਾ ਦੀ ਸ਼ਿਕਾਇਤ ‘ਤੇ ਹੁਣ ਇਸ ਮਾਮਲੇ ਦੀ ਸੁਣਵਾਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਹੋਵੇਗੀ।
ਫਿਲਹਾਲ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਕ ਨੋਰਾ ਦੀ ਸ਼ਿਕਾਇਤ ‘ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ 25 ਮਾਰਚ ਨੂੰ ਸੂਚੀਬੱਧ ਕੀਤੀ ਗਈ ਹੈ। ਨੋਰਾ ਨੇ ਹਾਲ ਹੀ ‘ਚ ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਅਤੇ ਕਈ ਮੀਡੀਆ ਸੰਗਠਨਾਂ ਖਿਲਾਫ ਦਿੱਲੀ ਦੀ ਅਦਾਲਤ ‘ਚ ਮਾਣਹਾਨੀ ਦਾ ਇਹ ਕੇਸ ਦਾਇਰ ਕੀਤਾ ਹੈ। ਅਜਿਹੇ ‘ਚ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਮਾਮਲੇ ਦੀ ਅਗਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਠੱਗ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਪਿਛਲੇ ਦਿਨੀਂ ਨੋਰਾ ਫਤੇਹੀ ਅਤੇ ਜੈਕਲੀਨ ਫਰਨਾਂਡੀਜ਼ ਨੂੰ ਲੈ ਕੇ ਕਾਫੀ ਸੁਰਖੀਆਂ ਆ ਚੁੱਕੀਆਂ ਹਨ।
p>ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹਾਲਾਂਕਿ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਨੋਰਾ ਦੀ ਸ਼ਿਕਾਇਤ ਤੋਂ ਬਾਅਦ ਜੈਕਲੀਨ ਫਰਨਾਂਡਿਸ ਕੀ ਰਵੱਈਆ ਅਪਣਾਉਂਦੀ ਹੈ। ਇਸ ਤੋਂ ਪਹਿਲਾਂ ਅਦਾਕਾਰਾ ਜੈਕਲੀਨ ਦੇ ਵਕੀਲ ਪ੍ਰਸ਼ਾਂਤ ਪਾਟਿਲ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਨੋਰਾ ਨੂੰ ਕੁਝ ਗਲਤਫਹਿਮੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨੋਰਾ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਇੰਨਾ ਹੀ ਨਹੀਂ ਜੈਕਲੀਨ ਦੇ ਵਕੀਲ ਨੇ ਇਹ ਵੀ ਕਿਹਾ ਹੈ ਕਿ ਲੋੜ ਪੈਣ ‘ਤੇ ਜੈਕਲੀਨ ਕਾਨੂੰਨੀ ਤੌਰ ‘ਤੇ ਨੋਰਾ ਖਿਲਾਫ ਮਾਣਹਾਨੀ ਦਾ ਕੇਸ ਵੀ ਦਾਇਰ ਕਰ ਸਕਦੀ ਹੈ। ਦਰਅਸਲ, ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ ਤੋਂ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਈਡੀ ਨੇ ਕਈ ਵਾਰ ਪੁੱਛਗਿੱਛ ਕੀਤੀ ਹੈ। ਜਿਸ ਵਿੱਚ ਨੋਰਾ ਨੇ ਆਪਣਾ ਪੱਖ ਸਾਫ਼ ਕੀਤਾ ਸੀ।