omRaut gets police protection: ਪ੍ਰਭਾਸ ਅਤੇ ਕ੍ਰਿਤੀ ਸੈਨਨ ਦੀ ਫਿਲਮ ‘ਆਦਿਪੁਰਸ਼’ ਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਜਦੋਂ ਤੋਂ ਇਹ ਫਿਲਮ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਹੈ। ਇਸ ਤੋਂ ਬਾਅਦ ਮੇਕਰਸ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ ‘ਚ ਫਿਲਮ ਦੇ ਲੇਖਕ ਮਨੋਜ ਮੁੰਤਸ਼ੀਰ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਮੁੰਬਈ ਪੁਲਸ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ।
ਇਸ ਦੇ ਨਾਲ ਹੀ ਫਿਲਮ ਖਿਲਾਫ ਵਧਦੇ ਵਿਰੋਧ ਨੂੰ ਦੇਖਦੇ ਹੋਏ ਨਿਰਦੇਸ਼ਕ ਓਮ ਰਾਉਤ ਨੂੰ ਵੀ ਪੁਲਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।
ਇਸ ਮਾਮਲੇ ‘ਚ ਇਕ ਸੂਤਰ ਨੇ ਗੱਲਬਾਤ ਕਰਦੇ ਹੋਏ ਕਿਹਾ,”ਓਮ ਰਾਉਤ ਦੇ ਨਾਲ ਉਨ੍ਹਾਂ ਦੇ ਦਫਤਰ ‘ਚ ਚਾਰ ਕਾਂਸਟੇਬਲ ਅਤੇ ਇਕ ਹਥਿਆਰਬੰਦ ਪੁਲਸ ਕਰਮਚਾਰੀ ਨਜ਼ਰ ਆ ਰਿਹਾ ਹੈ। ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਓਮ ਨੇ ਖੁਦ ਸੁਰੱਖਿਆ ਦੀ ਮੰਗ ਕੀਤੀ ਹੈ ਜਾਂ ਉਨ੍ਹਾਂ ਨੂੰ ਦਿੱਤੀ ਗਈ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਦੱਸ ਦੇਈਏ ਕਿ ‘ਆਦਿਪੁਰਸ਼’ ‘ਚ ਦਿਖਾਏ ਗਏ ਡਾਇਲਾਗਸ ‘ਤੇ ਲੋਕਾਂ ਨੇ ਇਤਰਾਜ਼ ਜਤਾਇਆ ਹੈ। ਉਸ ਦਾ ਕਹਿਣਾ ਹੈ ਕਿ ਇਹ ਫਿਲਮ ਹਿੰਦੂਆਂ ਦੀ ਧਾਰਮਿਕ ਕਿਤਾਬ ਰਾਮਾਇਣ ‘ਤੇ ਆਧਾਰਿਤ ਹੈ। ਇਸ ਲਈ ਇਸ ਨਾਲ ਛੇੜਛਾੜ ਕਰਨਾ ਬਿਲਕੁਲ ਗਲਤ ਹੈ। ਇਸ ਦੇ ਨਾਲ ਹੀ ਲੋਕਾਂ ਨੇ ਨਿਰਮਾਤਾਵਾਂ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਵੀ ਦੋਸ਼ ਲਗਾਇਆ ਹੈ। ਇੰਨਾ ਹੀ ਨਹੀਂ ਲੋਕਾਂ ਨੇ ਫਿਲਮ ਦੇ ਡਾਇਲਾਗਸ ਨੂੰ ਵੀ ਕੂੜਾ ਕਰਾਰ ਦਿੱਤਾ ਹੈ। ਅਜਿਹੇ ‘ਚ ਮੇਕਰਸ ਨੇ ਹੁਣ ਫਿਲਮ ‘ਚ ਦਿਖਾਏ ਗਏ ਕੁਝ ਡਾਇਲਾਗਸ ‘ਚ ਬਦਲਾਅ ਕੀਤਾ ਹੈ।