Parmish Verma Support Farmers : ਪਿੱਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਅੰਦੋਲਨ ਨੂੰ ਲੈ ਕੇ ਕਿਸਾਨਾਂ ਵੱਲੋਂ ਕੱਲ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਸੀ । ਜਿਸ ਕਰਕੇ ਦੇਸ਼ ਭਰ ਵਿੱਚ ਕਿਸਾਨਾਂ ਦੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਬੰਦ ਦਾ ਅਸਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਕਈ ਰਾਜਾਂ ਵਿੱਚ ਦੇਖਿਆ ਜਾ ਸਕਦਾ ਹੈ । ਪੂਰੇ ਪੰਜਾਬ ਚ ਵੀ ਕਿਸਾਨਾਂ ਨੇ ਪ੍ਰਦਰਸ਼ਨ ਕੀਤੇ ।
![Parmish Verma Support Farmers](https://dailypost.in/wp-content/uploads/2020/12/paru.jpg)
ਪੰਜਾਬੀ ਗਾਇਕ ਪਰਮੀਸ਼ ਵਰਮਾ ਵੀ ਕਿਸਾਨ ਪ੍ਰਦਰਸ਼ਨ ‘ਚ ਪਹੁੰਚੇ ਤੇ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ । ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਤਸਵੀਰਾਂ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ-‘#kisaanektazindabaad #farmerprotest #farmersprotest ਜਿੱਤਾਂਗੇ ਜ਼ਰੂਰ’। ਪਰਮੀਸ਼ ਵਰਮਾ ਪਿੱਛਲੇ ਕੁੱਝ ਦਿਨਾਂ ਤੋਂ ਜਦੋਂ ਤੋਂ ਅੰਦੋਲਨ ਚੱਲ ਰਿਹਾ ਹੈ ਉਹ ਕਿਸਾਨਾਂ ਦਾ ਲਗਾਤਾਰ ਸਮੱਰਥਨ ਕਰ ਰਹੇ ਹਨ ।
![Parmish Verma Support Farmers](https://dailypost.in/wp-content/uploads/2020/12/inside-pic-of-punjabi-singer-parmish-verma.jpg)
ਦੇਸ਼ ਵਿੱਚ ਹੀ ਨਹੀਂ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਸਭ ਦੇ ਚਲਦੇ ਦੁਨੀਆ ਭਰ ‘ਚ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਹੋ ਰਹੇ ਹਨ ।
ਦੇਖੋ ਵੀਡੀਓ : ਕਿਸਾਨਾਂ ਨੂੰ ਪਰਪੋਸਲ ਦੇਣ ਲਈ ਮੋਦੀ ਸਰਕਾਰ ਦੀ ਅੱਜ ਮੀਟਿੰਗ, ਕੇਂਦਰ ਨੂੰ ਜਵਾਬ ਦੇਣ ਲਈ ਕਿਸਾਨਾਂ ਦੀ