ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਲਮਾਨ ਖਾਨ ‘ਤੇ ਫਿਰ ਤੋਂ ਹਮਲਾ ਹੋਣ ਜਾ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਮੁੰਬਈ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਮੁੰਬਈ ਪੁਲਿਸ ਨੇ ਇਕ ਵਾਰ ਫਿਰ ਸਲਮਾਨ ਖਾਨ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮੁੰਬਈ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਲਮਾਨ ਦੀ ਕਾਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੁਲਜ਼ਮਾਂ ਦੀ ਪਛਾਣ ਧਨੰਜਯ ਉਰਫ ਅਜੇ ਕਸ਼ਯੱਪ, ਗੌਰਵ ਭਾਟੀਆ ਉਰਫ ਨਹਾਈ, ਵਾਸਪੀ ਖਾਨ ਉਰਫ ਵਸੀਮ ਚਿਕਨਾ ਤੇ ਜੀਸ਼ਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ। ਚਾਰਾਂ ਖਿਲਾਫ ਆਈਪੀਸੀ ਦੀ ਧਾਰਾ 115, 120 (ਬੀ), 506 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਮੁਤਾਬਕ ਚਾਰੋਂ ਮੁਲਜ਼ਮ ਹਮਲਾ ਕਰਨ ਲਈ ਪਾਕਿਸਤਾਨ ਤੋਂ ਸਪਲਾਇਰ ਜ਼ਰੀਏ ਹਥਿਆਰ ਮੰਗਵਾਉਣ ਦੀ ਯੋਜਨਾ ਬਣਾ ਰਹੇ ਸਨ। ਹਮਲਾਵਰ AK-47, M-16 ਤੇ AK-92 ਮੰਗਵਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਨੂੰ ਫਾਰਮ ਹਾਊਸ ਤੇ ਕਈ ਸ਼ੂਟਿੰਗ ਸਪਾਟਸ ਦੀ ਰੇਕੀ ਕੀਤੀ ਸੀ।
ਇਹ ਵੀ ਪੜ੍ਹੋ : ਬਠਿੰਡਾ ‘ਚ ਹਰਸਿਮਰਤ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ, ਵੱਡੇ ਬਾਦਲ ਸਾਬ੍ਹ ਨੂੰ ਯਾਦ ਕਰਦੇ ਹੋਏ ਭਾਵੁਕ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਵੀ ਸਲਮਾਨ ਖਾਨ ਦੇ ਬਾਂਦ੍ਰਾ ਸਥਿਤ ਗੈਲੇਕਸੀ ਅਪਾਰਟਮੈਂਟ ਦੇ ਸਾਹਮਣੇ ਸਵੇਰੇ 5 ਜੇ ਫਾਇਰਿੰਗ ਕੀਤੀ ਗਈ ਸੀ। ਦੋ ਬਾਈਕ ਤੋਂ ਆਏ ਹਮਲਾਵਰਾਂ ਨੇ 5 ਰਾਊਂਡ ਫਾਇਰ ਕੀਤੇ ਸਨ ਤੇ ਉਸ ਸਮੇਂ ਸਲਮਾਨ ਖਾਨ ਘਰ ਵਿਚ ਹੀ ਸਨ। ਘਟਨਾ ਦੇ ਬਾਅਦ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: