babbu mann post kissan protest appeal :26 ਨਵੰਬਰ ਨੂੰ ਕਿਸਾਨ ਦਿੱਲੀ ਵਿੱਚ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਨ । ਇਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਕਲਾਕਾਰ ਵੀ ਪਿੱਛੇ ਨਹੀਂ ਹਨ ਤੇ ਉਹ ਵੀ ਨਾਰੇਬਾਜ਼ੀ ਕਰਨਗੇ । ਚੰਡੀਗੜ੍ਹ ਵਿੱਚ ਜੁਟੇ ਪੰਜਾਬੀ ਗਾਇਕ ਸੋਨੀਆ ਮਾਨ, ਕੰਵਰ ਗਰੇਵਾਲ, ਜੱਸ ਬਾਜਵਾ, ਹਰਫ਼ ਚੀਮਾ ਅਤੇ ਲੱਖਾ ਸਿਧਾਣਾ ਨੇ ਸਾਫ਼ ਕੀਤਾ ਕਿ ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਕਲਾਕਾਰ ਉਨ੍ਹਾਂ ਦੇ ਨਾਲ ਖੜੇ ਹਨ।ਚੰਡੀਗੜ੍ਹ ਵਿੱਚ ਇੱਕ ਜੁੱਟ ਹੋਏ ਕਲਾਕਾਰਾਂ ਨੇ ਕਿਹਾ ਸੂਬੇ ਦੇ ਵੱਖ-ਵੱਖ ਪਿੰਡਾਂ ਤੋਂ ਆ ਰਹੇ ਕਿਸਾਨਾਂ ਦੇ ਮੋਰਚੇ ਵਿੱਚ ਉਹ ਸ਼ਾਮਲ ਹੁੰਦੇ ਹੋਏ ਦਿੱਲੀ ਵੱਲ ਵਧਣਗੇ ਅਤੇ ਜਿੱਥੇ ਵੀ ਕਿਸਾਨਾਂ ਨੂੰ ਰੋਕਿਆ ਉਹ ਵੀ ਉਨ੍ਹਾਂ ਦੇ ਨਾਲ ਧਰਨੇ ‘ਤੇ ਬੈਠ ਜਾਣਗੇ । ਕਲਾਕਾਰਾਂ ਨੇ ਪਿੰਡਾਂ ਦੇ ਸਰਪੰਚਾਂ ਅਤੇ ਸਿਆਸਤਦਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਮਤਭੇਦ ਬੁਲਾਕੇ ਕੇ ਕਿਸਾਨਾਂ ਦੇ ਨਾਲ ਇੱਕ ਮੰਚ ‘ਤੇ ਖੜੇ ਹੋਣ ।
ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਮਾਨ ਯਾਨਿ ਕਿ ਬੱਬੂ ਮਾਨ ਜੋ ਕਿ ਸੋਸ਼ਲ ਮੀਡੀਆ ਤੇ ਜਿਆਦਾ ਐਕਟਿਵ ਨਹੀਂ ਰਹਿੰਦੇ ਪਰ ਹਾਂ ਹਾਲ ਹੀ ਵਿੱਚ ਉਨ੍ਹਾਂ ਨੇ 26 ਤੇ 27 ਨਵੰਬਰ ਨੂੰ ਜਿੱਥੇ ਕਿਸਾਨ ਤੇ ਮਜਬੂਰ ਜਥੇਬੰਦੀਆਂ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ ਤਾਂ ਬੱਬੂ ਮਾਨ ਨੇ ਵੀ ਸੋਸ਼ਲ ਮੀਡੀਆ ਤੇ ਪੋਸਟ ਰਾਹੀਂ ਲਿਖਿਆ ਕਿ 26 ਤੇ 27 ਨਵੰਬਰ ਨੂੰ ਪੰਜਾਬ ਦੀਆਂ ਸਾਰੀਆਂ ਕਿਸਾਨ ਤੇ ਮਜਦੂਰ ਜਥੇਬੰਦੀਆਂ ਨੇ ਰਲਕੇ ਦਿੱਲੀ ਦਾ ਪ੍ਰੋਗਰਾਮ ਬਣਾਇਆ, ਆਓ ਸਾਰੇ ਰਲਕੇ ਕਦਮ ਨਾਲ ਕਦਮ ਮਿਲਾ ਕੇ ਚਲੀਏ, ਜਿੰਦਗੀ ਵਿੱਚ ਕਈ ਵਾਰ ਕੁੱਝ ਉਲਝਣਾ ਹੁੰਦੀਆਂ ਹਨ, ਜੇ ਤੁਸੀਂ ਆਪਣ ਕਿਸੀ ਮਜਬੂਰੀ ਵਿੱਚ ਫਸੇ ਓ ਤਾਂ ਆਪ ਆਪਣੇ ਸਾਥੀ ਸੰਗੀਆਂ ਦੀ ਧਰਨੇ ਵਿੱਚ ਸ਼ਾਮਿਲ ਹੋਣ ਦੀ ਡਿਊਟੀ ਜਰੂਰ ਲਾਓ, ਰਲ ਮਿਲ ਕੇ ਇੱਕ ਸਫਲ ਇਕੱਠ ਕਰੀਏ.. ਕਿਸਾਨ ਮਜਦੂਰ ਏਕਤਾ ਜਿੰਦਾਬਾਦ…ਬੇਈਮਾਨ।
ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਜਦੋਂ ਤੋਂ ਖੇਤੀ ਕਾਨੂੰਨ ਦੇ ਖਿਲਾਫ਼ ਪ੍ਰਦਰਸ਼ਨ ਸ਼ੁਰੂ ਕੀਤਾ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਦਿੱਲੀ ਪੁਲਿਸ ਨੇ ਭਾਵੇਂ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ ।ਪਰ ਤੁਹਾਨੂੰ ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ 4-5 ਮਹੀਨੇ ਦਾ ਰਾਸ਼ਨ ਲੈਕੇ ਦਿੱਲੀ ਵੱਲ ਵਧਣਗੇ । ਸਿਰਫ਼ ਇੰਨਾਂ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਥਾਂ ‘ਤੇ ਚੱਕਾ ਜਾਮ ਕਰ ਦਿੱਤਾ ਜਾਵੇਗਾ ।